ਪੰਜਾਬ ਬੰਦ ਦਾ ਲਾਡੋਵਾਲ Toll Plaza’ਤੇ ਅਸਰ, ਵਰਕਰ ਯੂਨੀਅਨ ਦਾ ਐਲਾਨ—ਦਿਨ ਭਰ Toll Free

ਲਾਡੋਵਾਲ Toll Plaza ’ਤੇ ਪੰਜਾਬ ਬੰਦ ਦਾ ਅਸਰ, ਵਰਕਰ ਯੂਨੀਅਨ ਨੇ ਕੰਮ ਰੱਖਿਆ ਬੰਦ, ਦਿਨ ਭਰ Toll-Free ਦਾ ਐਲਾਨ

ਪੰਜਾਬ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਲਾਡੋਵਾਲ Toll plaza ’ਤੇ ਵੀ ਦੇਖਣ ਨੂੰ ਮਿਲਿਆ। Toll plaza ਵਰਕਰ ਯੂਨੀਅਨ ਨੇ ਬੰਦ ਦੇ ਸਮਰਥਨ ਵਿੱਚ ਕੰਮਕਾਜ ਰੋਕਣ ਦਾ ਫ਼ੈਸਲਾ ਲਿਆ ਅਤੇ ਲਾਡੋਵਾਲ ਟੋਲ ਪਲਾਜ਼ਾ ਨੂੰ ਦਿਨ ਭਰ ਟੋਲ ਫ੍ਰੀ ਰੱਖਣ ਦਾ ਐਲਾਨ ਕੀਤਾ।

ਇਸ ਸਬੰਧੀ Toll plaza ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਨੇ ਇਸ ਘਟਨਾ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਅਤੇ ਮੁੱਖ ਮੰਤਰੀ ਤੇ DGP ਤੋਂ ਅਸਤੀਫ਼ੇ ਦੀ ਮੰਗ ਕੀਤੀ।

ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅਨੁਸਾਰ, ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਯੂਨੀਅਨ ਨੇ ਪੰਜਾਬ ਬੰਦ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ। ਇਸੇ ਤਹਿਤ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਕੰਮ ਨਾ ਕਰਨ ਅਤੇ ਵਾਹਨਾਂ ਨੂੰ ਬਿਨਾਂ ਟੋਲ ਫ਼ੀਸ ਲੰਘਣ ਦੇਣ ਦਾ ਐਲਾਨ ਕੀਤਾ ਗਿਆ।

ਸੁਰੱਖਿਆ ਲਈ ਪੁਲਿਸ ਤਾਇਨਾਤ

ਲਾਡੋਵਾਲ Toll plaza ’ਤੇ ਪੰਜਾਬ ਬੰਦ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ। ਮੌਕੇ ’ਤੇ ਪੁਲਿਸ ਅਧਿਕਾਰੀ ਤਾਇਨਾਤ ਰਹੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਯੂਨੀਅਨ ਦੇ ਇਸ ਐਲਾਨ ਕਾਰਨ ਲਾਡੋਵਾਲ ਟੋਲ ਪਲਾਜ਼ਾ ਪੰਜਾਬ ਬੰਦ ਦੌਰਾਨ ਚਰਚਾ ਦਾ ਕੇਂਦਰ ਬਣਿਆ ਰਿਹਾ ਅਤੇ ਵਾਹਨ ਚਾਲਕਾਂ ਨੂੰ ਟੋਲ ਫ਼ੀਸ ਤੋਂ ਰਾਹਤ ਦੇਣ ਦਾ ਫ਼ੈਸਲਾ ਸਾਹਮਣੇ ਆਇਆ।

 

Leave a Reply

Your email address will not be published. Required fields are marked *