ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ‘AAP’ ਵਿਧਾਇਕਾਂ ਨੇ ਮੰਗੀ ਖਿਮਾ, ਗਿਆਸਪੁਰਾ ਦੇ ਜਾਤੀ ਵਿਤਕਰੇ ਵਾਲੇ ਬਿਆਨ ਤੋਂ ਕੀਤਾ ਕਿਨਾਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਖਿਮਾ ਜਾਚਨਾ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ

ਆਪ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਖਿਮਾ ਜਾਚਨਾ, ਵਿਧਾਇਕ ਗਿਆਸਪੁਰਾ ਦੇ ਜਾਤੀ ਵਿਤਕਰੇ ਸਬੰਧੀ ਬਿਆਨ ਤੋਂ ਕੀਤਾ ਕਿਨਾਰਾ

ਬੀਤੇ ਦਿਨੀਂ ਮਿਤੀ 12 ਅਕਤੂਬਰ 2026 ਨੂੰ ਪਾਇਲ (ਲੁਧਿਆਣਾ) ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਜਾਤ-ਪਾਤ ਅਧਾਰਤ ਵਿਤਕਰੇ ਸਬੰਧੀ ਮੀਡੀਆ ਵਿੱਚ ਝੂਠੇ ਬਿਆਨ ਦਿੱਤੇ ਅਤੇ ਸਿੱਖ ਸੰਸਥਾਵਾਂ ਤੇ ਸਤਿਕਾਰਤ ਸਿੱਖ ਸਖ਼ਸ਼ੀਅਤਾਂ ਪ੍ਰਤੀ ਅਤਿ ਅਪਮਾਨਜਨਕ ਸ਼ਬਦਾਵਲੀ ਵਰਤੀ। ਇਸ ਦੇ ਮੱਦੇਨਜ਼ਰ ਅੱਜ ਮਿਤੀ 16 ਅਕਤੂਬਰ 2026 ਨੂੰ ਪੰਜਾਬ ਦੇ ਕੁਝ ਵਿਧਾਇਕ ਅਤੇ ਆਪ ਦੇ ਕੁਝ ਸਿਆਸਤਦਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਕੱਤਰੇਤ ਵਿਖੇ ਪੇਸ਼ ਹੋਏ।

 

 

ਆਪ ਵਿਧਾਇਕਾਂ ਨੇ ਆਪਣੀ ਗਲਤੀ ਮੰਨੀ ਕਿ ਜਥੇਦਾਰ ਸਾਹਿਬ ਵੱਲੋਂ ਹੋਏ ਆਦੇਸ਼ ਦੇ ਬਾਵਜੂਦ ਵੀ ਉਨ੍ਹਾਂ ਨੇ 12 ਅਕਤੂਬਰ ਨੂੰ ਬਾਹਰ ਮੀਡੀਆ ਵਿੱਚ ਜਾ ਕੇ ਇਸ ਗੱਲ ਦਾ ਖੰਡਨ ਨਹੀਂ ਕੀਤਾ ਅਤੇ ਨਾ ਹੀ ਸਥਿਤੀ ਸਪੱਸ਼ਟ ਕੀਤੀ ਕਿ ਉਨ੍ਹਾਂ ਨਾਲ ਜਾਤ-ਪਾਤ ਅਧਾਰਤ ਕੋਈ ਵਿਤਕਰਾ ਨਹੀਂ ਹੋਇਆ ਤੇ ਗਿਆਸਪੁਰਾ ਨੇ ਗਲਤ ਟਿੱਪਣੀਆਂ ਕੀਤੀਆਂ ਹਨ।

 

 

ਅੱਜ ਹਾਜ਼ਰ ਹੋਏ ਵਿਧਾਇਕਾਂ ਨੇ ਗੁਰੂ ਸਾਹਿਬ ਪਾਸੋਂ ਖਿਮਾ ਜਾਚਨਾ ਕੀਤੀ ਅਤੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਤੋਂ ਕਿਸੇ ਨੂੰ ਜਾਤ-ਪਾਤ, ਨਸਲ ਭੇਦ, ਰੰਗ ਭੇਦ ਦੇ ਅਧਾਰ ਉੱਤੇ ਕਦੇ ਵੀ ਨਹੀਂ ਰੋਕਿਆ ਗਿਆ। ਆਪ ਵਿਧਾਇਕਾਂ ਤੇ ਸਿਆਸਤਦਾਨਾਂ ਨੇ ਕਿਹਾ ਕਿ ਗਿਆਸਪੁਰਾ ਵੱਲੋਂ ਕੀਤੀ ਟਿੱਪਣੀ ਨਾਲ ਉਹ ਸਹਿਮਤ ਨਹੀਂ ਹਨ ਅਤੇ ਇਹ ਉਸ ਦੇ ਨਿੱਜੀ ਵਿਚਾਰ ਹਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਵੀ ਆਪ ਵਿਧਾਇਕਾਂ ਅਤੇ ਸਿਆਸਤਦਾਨਾਂ ਨੂੰ ਹਦਾਇਤ ਕੀਤੀ ਕਿ ਉਹ ਬਾਹਰ ਜਾ ਕੇ ਮੀਡੀਆ ਵਿੱਚ ਗਿਆਸਪੁਰਾ ਨਾਲ ਸਬੰਧਤ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਥਿਤੀ ਸਪੱਸ਼ਟ ਕਰਨ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਕੱਲੀ ਮਾਨਸਾ ਦੇ ਥਾਣਾ ਮੁਖੀ ਉੱਤੇ ਕਾਰਵਾਈ ਕਰਕੇ ਗੱਲ ਨਹੀਂ ਬਣੇਗੀ ਬਲਕਿ ਨਸ਼ਾ ਤਸਕਰੀ ਨੂੰ ਰੋਕਣ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਦੇ ਉੱਪਰ ਤੋਂ ਹੇਠ ਤੱਕ ਸਾਰੀ ਚੇਨ ਦੀ ਬਣਦੀ ਜ਼ਿੰਮੇਵਾਰੀ ਤੈਅ ਕਰਕੇ ਸਖ਼ਤ ਕਾਰਵਾਈ ਕਰਨੀ ਪਵੇਗੀ।

Leave a Reply

Your email address will not be published. Required fields are marked *