Amritsar ਦੇ ਮਕਬੂਲਪੁਰਾ ’ਚ ਤੜਕਸਾਰ ਪੁਲਿਸ ਦਾ ਵੱਡਾ ਐਕਸ਼ਨ, 13 ਸ਼ੱਕੀ ਵਿਅਕਤੀ ਰਾਊਂਡਅੱਪ; ਇੱਕ ਕੋਲੋਂ ਗਾਂਜਾ ਤੇ ਗੋਲੀਆਂ ਬਰਾਮਦ

ਅੰਮ੍ਰਿਤਸਰ ਦੇ ਮਕਬੂਲਪੁਰਾ ਹੌਟਸਪੌਟ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਤੜਕਸਾਰ CASO ਸਰਚ ਆਪ੍ਰੇਸ਼ਨ।

ਨਸ਼ਿਆਂ ਵਿਰੁੱਧ ਜੰਗ: ਕਮਿਸ਼ਨਰੇਟ ਪੁਲਿਸ Amritsar ਵੱਲੋਂ ਮਕਬੂਲਪੁਰਾ ਦੇ Hotspot ਇਲਾਕੇ ਵਿੱਚ ਤੜਕਸਾਰ CASO

13 ਸ਼ੱਕੀ ਵਿਅਕਤੀ ਰਾਊਂਡਅੱਪ, ਇੱਕ ਵਿਅਕਤੀ ਕੋਲੋਂ ਗਾਂਜਾ ਅਤੇ ਗੋਲੀਆਂ ਬਰਾਮਦ; ਵਾਹਨਾਂ ਦੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ’ਤੇ ਚਲਾਨ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ , ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸ਼੍ਰੀ ਹਰਮਨਬੀਰ ਸਿੰਘ ਗਿੱਲ ਆਈਪੀਐਸ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਅਨੁਸਾਰ ਜ਼ੋਨ-3 ਦੇ ਮਕਬੂਲਪੁਰਾ ਇਲਾਕੇ ਵਿੱਚ ਅੱਜ ਤੜਕਸਾਰ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਵਿੰਦਰ ਪਾਲ ਸਿੰਘ ਸੰਧੂ, ਡੀਸੀਪੀ ਲਾਅ ਐਂਡ ਆਰਡਰ, ਅੰਮ੍ਰਿਤਸਰ ਨੇ ਦੱਸਿਆ ਕਿ ਮਕਬੂਲਪੁਰਾ ਅਤੇ ਗੁਰੂ ਤੇਗ ਬਹਾਦਰ ਨਗਰ ਸਮੇਤ ਆਲੇ-ਦੁਆਲੇ ਦੇ ਇਲਾਕਿਆ ਦੀਆ ਗਲੀਆ ਚ ਨਸ਼ਿਆਂ ਦੀ ਸਮੱਸਿਆ ਦੇ ਮੱਦੇਨਜ਼ਰ ਹੌਟਸਪੌਟ ਵਜੋਂ ਚਿੰਨ੍ਹਿਤ ਕੀਤਾ ਗਿਆ ਹੈ। ਇਸ ਖੇਤਰ ਵਿੱਚ ਪਹਿਲਾਂ ਵੀ ਨਸ਼ਿਆਂ ਨਾਲ ਸਬੰਧਤ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਪੁਲਿਸ ਵੱਲੋਂ ਇੱਥੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।

 

13 ਸ਼ੱਕੀ ਵਿਅਕਤੀ ਰਾਊਂਡਅੱਪ, ਤਲਾਸ਼ੀ ਮੁਹਿੰਮ ਜਾਰੀ

ਡੀਸੀਪੀ ਲਾਅ ਐਂਡ ਆਰਡਰ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਇਲਾਕੇ ਦੀ ਯੋਜਨਾਬੱਧ ਢੰਗ ਨਾਲ ਨਾਕਾਬੰਦੀ ਕਰਕੇ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਅਤੇ ਸ਼ੱਕੀ ਵਿਅਕਤੀਆਂ ਤੇ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਹੁਣ ਤੱਕ 13 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਰਾਊਂਡਅੱਪ ਕੀਤਾ ਗਿਆ ਹੈ । ਇੱਕ ਵਿਅਕਤੀ ਕੋਲੋਂ ਗਾਂਜਾ ਅਤੇ ਗੋਲੀਆਂ ਬਰਾਮਦ ਹੋਣ ’ਤੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

 

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ’ਤੇ ਵੀ ਕਾਰਵਾਈ

ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਇਲਾਕੇ ਵਿੱਚ ਨਾਕਾ ਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾ ਰਹੇ ਹਨ। ਇਸ ਕਾਰਵਾਈ ਦਾ ਮਕਸਦ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ’ਤੇ ਨਕੇਲ ਕੱਸਣ ਦੇ ਨਾਲ-ਨਾਲ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਵੀ ਹੈ।

 

 

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ

ਸ੍ਰੀ ਸੰਧੂ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਮਿਸ਼ਨਰੇਟ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। Hotspot ਵਜੋਂ ਚਿੰਨ੍ਹਿਤ ਇਲਾਕਿਆਂ ਵਿੱਚ ਪਹਿਲਾਂ ਵੀ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਦੇ ਸੰਦਰਭ ਵਿੱਚ MCA ਨਾਲ ਢੁਕਵੀਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਡਿਮੋਲਿਸ਼ਨ ਦੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਦੀਆਂ ਇਹ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।

 

ਲੋਕਾਂ ਨੂੰ ਪੁਲਿਸ ਦਾ ਸਾਥ ਦੇਣ ਦੀ ਅਪੀਲ

ਡੀਸੀਪੀ ਲਾਅ ਐਂਡ ਆਰਡਰ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਸਥਾਨਕ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ। ਲੋਕਾਂ ਨੇ ਇਲਾਕੇ ਵਿੱਚ ਪੁਲਿਸ ਦੀ ਸਰਗਰਮੀ ਅਤੇ ਕਾਰਵਾਈ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਦਾ ਹੈ, ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

 

 

ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਾਰਵਾਈ

ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਏਡੀਸੀਪੀ ਸਿਟੀ-3 ਸ੍ਰੀ ਮਨਮੋਹਨ ਸਿੰਘ ਔਲਖ, ਏਸੀਪੀ ਈਸਟ ਸ੍ਰੀ ਰਵਿੰਦਰ ਸਿੰਘ, ਐਸਐਚਓ ਮਕਬੂਲਪੁਰਾ ਸਮੇਤ ਜ਼ੋਨ 3 ਹੋਰ ਐਸਐਚਓ ਅਤੇ ਕਰਮਚਾਰੀ ਮੌਜੂਦ ਰਹੇ। ਸਮੁੱਚੀ ਕਾਰਵਾਈ ਯੋਜਨਾਬੱਧ ਢੰਗ ਨਾਲ ਕੀਤੀ ਗਈ ਤਾਂ ਜੋ ਇਲਾਕੇ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਰੋਕਥਾਮ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਹੋਵੇ।

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ Hotspot ਇਲਾਕਿਆਂ ਵਿੱਚ ਤਲਾਸ਼ੀ, ਨਾਕਾਬੰਦੀ, ਸ਼ੱਕੀ ਵਿਅਕਤੀਆਂ ਦੀ ਜਾਂਚ ਅਤੇ ਲੋਕਾਂ ਨਾਲ ਤਾਲਮੇਲ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।

Leave a Reply

Your email address will not be published. Required fields are marked *