1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ SGPC ਵੱਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਸ੍ਰੀ ਦਰਬਾਰ ਸਾਹਿਬ ਵਿਖੇ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ SGPC ਵੱਲੋਂ ਕਰਵਾਏ ਅਖੰਡ ਪਾਠ ਸਾਹਿਬ ਦੇ ਭੋਗ ਦਾ ਦ੍ਰਿਸ਼।

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।

 

ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਿਹਾ ਕਿ ਸਿੱਖ ਇਸ ਕਤਲੇਆਮ ਨੂੰ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਨਵੰਬਰ 1984 ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ 42 ਸਾਲ ਪਹਿਲਾਂ ਸਮੇਂ ਦੀ ਕਾਂਗਰਸ ਹਕੂਮਤ ਨੇ ਸਿੱਖ ਕੌਮ ਦੀਆਂ ਹੱਕੀ ਮੰਗਾਂ ਮੰਨਣ ਦੀ ਥਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ‘’ਤੇ ਟੈਕਾਂ ਤੋਪਾਂ ਨਾਲ ਹਮਲਾ ਕਰਕੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ।
ਇਸੇ ਤਰ੍ਹਾਂ ਨਵੰਬਰ 1984 ਵਿਚ ਦਿੱਲੀ, ਕਾਨ੍ਹਪੁਰ, ਬੇਕਾਰੋ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਸਰਕਾਰੀ ਸ਼ਹਿ ’ਤੇ ਯੋਜਨਾਬੰਦ ਤਰੀਕੇ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਇਹ ਸਿੱਖ ਇਤਿਹਾਸ ਦਾ ਦਰਦਨਾਕ ਸਾਕਾ ਹੈ, ਜਿਸ ਦੇ ਦੋਸ਼ੀਆਂ ਨੂੰ ਅੱਜ ਤੱਕ ਸਜ਼ਾਵਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਥਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਉੱਚ ਅਹੁਦੇ ਦੇ ਕੇ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦਿਆ। ਉਨ੍ਹਾਂ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ’ਤੇ ਹੋਏ ਇਸ ਹਮਲੇ ਨੇ ਦੇਸ਼ ਅੰਦਰ ਹੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਘਿਨੌਣੇ ਕਾਰੇ ਨੂੰ ਇਤਿਹਾਸ ਸਦਾ ਯਾਦ ਰੱਖੇਗਾ, ਜਿਸ ਦਾ ਕਲੰਕ ਕਾਂਗਰਸ ਪਾਰਟੀ ਦੇ ਮੱਥੇ ’ਤੇ ਹਮੇਸ਼ਾ ਰਹੇਗਾ।

 

 

Leave a Reply

Your email address will not be published. Required fields are marked *