ਪੰਜਾਬ ਦੇ ਸੰਗਰੂਰ ’ਚ ਅੱਜ Rahul Gandhi ਕਰਨਗੇ ‘ਇਨਸਾਫ਼ ਰੈਲੀ’, ਮਿਸ਼ਨ 2027 ਲਈ ਕਾਂਗਰਸ ਨੇ ਵਜਾਈ ਚੋਣ ਬਿਗਲ
ਮਾਲਵਾ ਖੇਤਰ ਤੋਂ ਕਾਂਗਰਸ ਦੀਆਂ ਚੋਣ ਤਿਆਰੀਆਂ ਨੂੰ ਮਿਲੇਗੀ ਨਵੀਂ ਰਫ਼ਤਾਰ, ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੇ ਮੁੱਦੇ ਚੁੱਕਣਗੇ Rahul Gandhi ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ Rahul Gandhi ਅੱਜ ਬੁੱਧਵਾਰ ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਪਾਰਟੀ ਵੱਲੋਂ ਕਰਵਾਈ ਜਾ ਰਹੀ ‘ਇਨਸਾਫ਼ ਰੈਲੀ’ ਨੂੰ ਸੰਬੋਧਨ ਕਰਨਗੇ।

ਪੰਜਾਬ ਕਾਂਗਰਸ ਦੇ ਆਗੂਆਂ ਮੁਤਾਬਕ ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਦੇ ਹੱਕਾਂ, ਭਵਿੱਖ ਅਤੇ ਇਨਸਾਫ਼ ਨਾਲ ਜੁੜੇ ਮੁੱਦਿਆਂ ਨੂੰ ਉਭਾਰਨਾ ਹੈ। ਇਸ ਦੇ ਨਾਲ ਹੀ ਪਾਰਟੀ ਸੂਬੇ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕਰਨ ਦੀ ਕੋਸ਼ਿਸ਼ ਕਰੇਗੀ।
ਪੰਜਾਬ ਕਾਂਗਰਸ ਪ੍ਰਧਾਨ S. Pargat Singh ਨੇ ਕਿਹਾ ਕਿ ਰਾਹੁਲ ਗਾਂਧੀ ਦੇ ਇਸ ਦੌਰੇ ਨਾਲ ਮਾਲਵਾ ਖੇਤਰ ਵਿੱਚ ਪਾਰਟੀ ਦੀ ਚੋਣ ਮੁਹਿੰਮ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਅਨੁਸਾਰ ਰੈਲੀ ਰਾਹੀਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਮਿਸ਼ਨ 2027 ਲਈ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰਨ ਦਾ ਸੰਦੇਸ਼ ਵੀ ਦਿੱਤਾ ਜਾਵੇਗਾ।
ਸੰਗਰੂਰ ਵਿੱਚ ਹੋਣ ਵਾਲੀ ਇਸ ਰੈਲੀ ਨੂੰ ਪੰਜਾਬ ਕਾਂਗਰਸ ਦੀਆਂ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਇਸ ਰਾਹੀਂ ਪਾਰਟੀ ਮਾਲਵਾ ਖੇਤਰ ਵਿੱਚ ਆਪਣਾ ਜਨ-ਆਧਾਰ ਮਜ਼ਬੂਤ ਕਰਨ ਦੇ ਨਾਲ-ਨਾਲ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰੇਗੀ।
