ਕਾਰਾਂ ਅਤੇ ਵਾਹਨਾਂ ਦੀਆਂ ਪਿਛਲੀਆਂ ਸੀਟਾਂ ‘ਤੇ ਸਵਾਰੀਆਂ ਲਈ ਸੀਟ ਬੈਲਟ ਲਾਜ਼ਮੀ ਹੈ। ਏਡੀਜੀਪੀ ਟਰੈਫਿਕ ਏਐਸ ਰਾਏ ਨੇ ਕਿਹਾ ਕਿ ਅਸੀਂ ਭਾਰਤ ਸਰਕਾਰ ਦੇ ਫੈਸਲੇ ਨੂੰ ਲਾਗੂ ਕਰ ਰਹੇ ਹਾਂ, ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਕਾਰਾਂ ਅਤੇ ਮੋਟਰ ਵਾਹਨਾਂ ਦੀਆਂ ਪਿਛਲੀਆਂ ਸੀਟਾਂ ‘ਤੇ ਸਵਾਰੀਆਂ ਲਈ ਸੀਟ ਬੈਲਟ ਵੀ ਲਾਜ਼ਮੀ ਕਰ ਦਿੱਤੀ ਗਈ ਹੈ।
ਹਾਲਾਂਕਿ ਭਾਰਤ ਸਰਕਾਰ ਨੇ ਇਸ ਸਬੰਧ ਵਿੱਚ ਪਹਿਲਾਂ ਹੀ ਫੈਸਲਾ ਲੈ ਲਿਆ ਹੈ, ਪੂਰੇ ਰਾਜ ਵਿੱਚ ਲਾਗੂ ਕਰਨ ਲਈ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹਨਾਂ ਜਾਰੀ ਹੁਕਮਾਂ ਵਿੱਚ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਟ੍ਰੈਫਿਕ ਸਿੱਖਿਆ ਟੀਮਾਂ ਨੂੰ ਹਦਾਇਤ ਕਰਨ ਕਿ ਉਹ ਆਮ ਲੋਕਾਂ ਦੇ ਨਾਲ-ਨਾਲ ਪੁਲਿਸ ਸਟੇਸ਼ਨਾਂ, ਚੌਕੀਆਂ ਦੇ ਡੀ.ਸੀ.ਪੀਜ਼ ਅਤੇ ਆਪਣੇ ਕਮਿਸ਼ਨ/ਏਰੀਆ ਵਿੱਚ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਨੂੰ ਵੀ ਇਸ ਸਬੰਧੀ ਜਾਣਕਾਰੀ ਦੇਣ।
ਇਸ ਤੋਂ ਇਲਾਵਾ ਮੀਟਿੰਗ ਕਰਕੇ ਵਾਹਨਾਂ ਦੇ ਡਰਾਈਵਰਾਂ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਹਰ ਯਾਤਰਾ ਦੌਰਾਨ ਸਿਰਫ਼ ਸੀਟ ਬੈਲਟ ਨਾਲ ਸਵਾਰੀ ਕਰਨ ਦੀ ਆਗਿਆ ਹੈ। ਜੇਕਰ ਗੰਨਮੈਨ ਡਰਾਇਵਰ ਦੇ ਸਾਈਡ ਵਾਲੀ ਸੀਟ ਤੇ ਬੈਠਦਾ ਹੈ ਤਾਂ ਉਸ ਨੂੰ ਵੀ ਸੀਟ ਬੈਲਟ ਲਗਾਕੇ ਬੈਠਣਾ ਪਵੇਗਾ।