ਪੰਜਾਬ ਦੇ ਆਗੂ ਭਗਵੰਤ ਮਾਨ ਨੇ ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। CM ਮਾਨ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨਾਲ ਬੈਠ ਕੇ ਗੱਲ ਕਰ ਲਓ, ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨ ਲਓ। ਪੰਜਾਬ ਦਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ, ਸਾਡੇ ਨਾਲ ਇੰਨੀ ਨਫ਼ਰਤ ਨਾ ਕਰੋ। ਵੱਡੇ-ਵੱਡੇ ਕਿੱਲ ਤੇ ਕੰਡਿਆਲੀਆਂ ਤਾਰਾਂ ਲੱਗਾ ਕੇ ਤੁਸੀਂ ਭਾਰਤ ਤੇ ਪੰਜਾਬ ਦਾ ਬਾਰਡਰ ਨਾ ਬਣਾਓ।
ਜ਼ਿਕਰਯੋਗ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਫਿਰ ਤੋਂ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ, ਦੇਸ਼ ਵਿੱਚ ਕਾਫੀ ਰੌਲਾ-ਰੱਪਾ ਪੈ ਗਿਆ ਹੈ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ 26 ਗਰੁੱਪ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਧਰਨੇ ਲਈ ਦਿੱਲੀ ਜਾਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕੋਲ ਵਿਸ਼ੇਸ਼ ਟਰੈਕਟਰ ਹਨ ਜੋ ਬੈਰੀਕੇਡਾਂ ਅਤੇ ਚੱਟਾਨਾਂ ਵਰਗੀਆਂ ਚੀਜ਼ਾਂ ਨੂੰ ਹਿਲਾ ਸਕਦੇ ਹਨ।
ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਤੇ ਦਿੱਲੀ ਦੀਆਂ ਸਰਕਾਰਾਂ ਨੂੰ ਸੁਚੇਤ ਕਰਦਿਆਂ ਏਜੰਸੀਆਂ ਨੇ ਕਿਹਾ ਹੈ ਕਿ ਦਿੱਲੀ ਮਾਰਚ ਤਹਿਤ ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਥਾਵਾਂ ਤੋਂ 5000 ਟਰੈਕਟਰਾਂ ਨਾਲ 25 ਹਜ਼ਾਰ ਤੋਂ ਵੱਧ ਕਿਸਾਨ ਇੱਕੋ ਸਮੇਂ ਨਿਕਲਣਗੇ।1
ਇਸ ਤੋਂ ਇਲਾਵਾ ਅੱਜ ਕੇਂਦਰੀ ਮੰਤਰੀਆਂ ਤੇ ਕਿਸਾਨ ਆਗੂਆਂ ਵਿੱਚਕਾਰ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਨਾਮਕ ਵਿਸ਼ੇਸ਼ ਸਥਾਨ ‘ਤੇ ਹੋਵੇਗਾ। ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ ਰਾਏ, ਅਤੇ ਭਗਵੰਤ ਮਾਨ ਵਰਗੇ ਕੁਝ ਅਹਿਮ ਲੋਕ ਸ਼ਾਮਲ ਹੋਣਗੇ। ਉਹ ਕਿਸਾਨਾਂ ਦੀ ਗੱਲ ਸੁਣਨਗੇ ਅਤੇ ਅਹਿਮ ਗੱਲਾਂ ਬਾਰੇ ਗੱਲ ਕਰਨਗੇ।