ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਪੁਰਜ਼ੋਰ ਹਮਾਇਤ ਕਰਦੀ ਹੈ। ਕਿਸਾਨਾਂ ਦੀ ਮਦਦ ਲਈ ਉਨ੍ਹਾਂ ਨੇ ਹਰਿਆਣਾ ਨਾਲ ਲੱਗਦੀ ਸਰਹੱਦ ਨੇੜੇ ਹਸਪਤਾਲਾਂ ਨੂੰ ਤਿਆਰ ਰਹਿਣ ਦਾ ਐਲਰਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਧੂ ਮਦਦ ਲਈ ਹਰਿਆਣਾ ਅਤੇ ਪੰਜਾਬ ਦੀ ਸਰਹੱਦ ਨੇੜੇ ਐਂਬੂਲੈਂਸਾਂ ਦੀ ਗਿਣਤੀ ਵੀ ਵਧਾ ਦਿੱਤੀ ਹੈ।
ਪੰਜਾਬ ਸਰਕਾਰ ਨੇ ਕੁਝ ਜ਼ਿਲ੍ਹਿਆਂ ‘ਚ ਡਾਕਟਰਾਂ ਅਤੇ ਸਟਾਫ਼ ਨੂੰ ਹਸਪਤਾਲਾਂ ਵਿੱਚ ਹੀ ਰਹਿਣ ਲਈ ਕਿਹਾ ਹੈ ਕਿਉੰਕਿ ਪੁਲਿਸ ਦੀ ਕਾਰਵਾਈ ਵਿੱਚ ਕਿਸਾਨਾਂ ਨੂੰ ਸੱਟ ਲੱਗ ਰਹੀ ਹੈ। ਸਰਕਾਰ ਨੇ ਹਰਿਆਣਾ ਸਰਕਾਰ ਨੂੰ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਨਾ ਛੱਡਣ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਸੰਗਰੂਰ, ਪਟਿਆਲਾ, ਡੇਰਾਬੱਸੀ, ਮਾਨਸਾ ਅਤੇ ਬਠਿੰਡਾ ਦੇ ਹਸਪਤਾਲਾਂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ‘ਦਿੱਲੀ ਚਲੋ’ ਮਾਰਚ ‘ਚ ਸ਼ਾਮਲ ਪ੍ਰਦਰਸ਼ਨਕਾਰੀਆਂ ਨੇ ਅੰਬਾਲਾ ‘ਚ ਸ਼ੰਭੂ ਸਰਹੱਦ ‘ਤੇ ਬੈਰੀਅਰ ਤੋੜਨ ਦੀ ਕੋਸ਼ਿਸ਼ ਕੀਤੀ, ਫਿਰ ਪੁਲਿਸ ਨੇ ਭੀੜ ਨੂੰ ਦੂਰ ਕਰਨ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ।
ਇਸ ਦੌਰਾਨ ਸ਼ੰਭੂ ਸਰਹੱਦ ਨੇੜੇ ਉਸ ਸਮੇਂ ਹਫੜਾ-ਦਫੜੀ ਮੱਚ ਗਿਆ ਜਦੋਂ ਕਿਸਾਨਾਂ ਨੇ ਆਪਣੇ ਟਰੈਕਟਰਾਂ ਦੀ ਵਰਤੋਂ ਕਰਕੇ ਸੀਮਿੰਟ ਬੈਰੀਅਰਾਂ ਨੂੰ ਹਟਾਇਆ। ਇਹ ਬੈਰੀਅਰ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਪੁਲੀਸ ਵੱਲੋਂ ਲਾਏ ਗਏ ਸਨ।