ਪੰਜਾਬ ਹਰਿਆਣਾ ਹਾਈਕੋਰਟ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਦੇ ਮੁੱਦੇ ਨੂੰ ਹੱਲ ਕਰਦਿਆਂ ਹਰਿਆਣਾ ਸਰਕਾਰ ਦੀਆਂ ਕਾਰਵਾਈਆਂ ‘ਤੇ ਸਵਾਲ ਚੁੱਕੇ ਹਨ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੂੰ ਹਾਈਵੇਅ ਬੰਦ ਕਰਨ ਲਈ ਕਿਸ ਨੇ ਕਿਹਾ ਅਤੇ ਜਨਤਾ ਨੂੰ ਪ੍ਰੇਸ਼ਾਨ ਕਰਨ ਦਾ ਅਧਿਕਾਰ ਕਿਸ ਨੇ ਦਿੱਤਾ। ਕਿਸਾਨਾਂ ਦਾ ਆਪਣਾ ਹੱਕ ਹੈ, ਉਹ ਹਰਿਆਣਾ ‘ਚ ਵਿਰੋਧ ਨਹੀਂ ਕਰ ਰਿਹਾ, ਉਹ ਤਾਂ ਹਰਿਆਣਾ ਵਿਚੋਂ ਲੰਘ ਰਿਹਾ ਹੈ ਅਤੇ ਸੜਕ ‘ਤੇ ਚੱਲਣਾ ਸਾਰਿਆਂ ਦਾ ਅਧਿਕਾਰ ਹੈ।
ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੇ ਧਰਨੇ ਦੀ ਇਜਾਜ਼ਤ ਨਹੀਂ ਲਈ ਹੈ। ਇਸ ‘ਤੇ ਅਦਾਲਤ ਨੇ ਇਹ ਵੀ ਪੁੱਛਿਆ ਕਿ ਸਰਕਾਰ ਕਿਸਾਨਾਂ ਨੂੰ ਦਿੱਲੀ ਜਾ ਕੇ ਵਿਰੋਧ ਪ੍ਰਦਰਸ਼ਨ ਕਰਨ ਤੋਂ ਕਿਉਂ ਰੋਕ ਰਹੀ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਲਗਾਤਾਰ ਗੱਲਬਾਤ ਲਈ ਤਿਆਰ ਹਨ ਪਰ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਇਨ੍ਹਾਂ ਨੂੰ ਰੋਕਣ ਦੇ ਪ੍ਰਬੰਧ ਕੀਤੇ ਗਏ ਹਨ।
ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਜਦੋਂ ਤੱਕ ਇਹ ਵਿਵਾਦ ਸੁਲਝ ਨਹੀਂ ਜਾਂਦਾ, ਉਦੋਂ ਤੱਕ ਸਰਕਾਰਾਂ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਜਗ੍ਹਾ ਨਿਰਧਾਰਤ ਕਰਨ। ਇਸ ਮਾਮਲੇ ‘ਤੇ ਅਗਲੀ ਸੁਣਵਾਈ 15 ਤਰੀਕ ਨੂੰ ਹੋਵੇਗੀ, ਜਿਸ ‘ਚ ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਰਿਪੋਰਟ ਪੇਸ਼ ਕੀਤੀ ਜਾਵੇਗੀ। ਦਿੱਲੀ ਸਰਕਾਰ ਨੂੰ ਵੀ ਇਸ ‘ਤੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਗਿਆ ਹੈ।