ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਵਿਰੁੱਧ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਦੀ ਸਖ਼ਤ ਆਲੋਚਨਾ ਕੀਤੀ ਹੈ। ਇਸ ਦੇ ਜਵਾਬ ਵਿੱਚ ਜਥੇਬੰਦੀ ਨੇ 16 ਫਰਵਰੀ ਨੂੰ ਭਾਰਤ ਬੰਦ ਅਤੇ 15 ਫਰਵਰੀ 11 ਤੋਂ 2 ਵਜੇ ਦੁਪਹਿਰ ਤੱਕ ਤਿੰਨ ਘੰਟਿਆਂ ਲਈ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਟੋਲ ਮੁਕਤ ਕਰਨ ਦਾ ਸੱਦਾ ਦਿੱਤਾ ਹੈ।
ਇਸ ਦੇ ਨਾਲ ਹੀ ਮੀਟਿੰਗ ਦੌਰਾਨ ਆਗੂਆਂ ਨੇ ਕਿਸਾਨਾਂ ’ਤੇ ਜਬਰ ਬੰਦ ਕਰਨ ਅਤੇ ਪਾਬੰਦੀਆਂ ਹਟਾਉਣ ਦੀ ਮੰਗ ਕੀਤੀ। ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਉਨ੍ਹਾਂ ਭਾਜਪਾ ਸਰਕਾਰਾਂ ਵੱਲੋਂ ਪੰਜਾਬ ਵਾਸੀਆਂ ਨਾਲ ਕੀਤੇ ਜਾ ਰਹੇ ਦੁਰਵਿਵਹਾਰ ਬਾਰੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਬੇਗਾਨਗੀ ਦੀਆਂ ਭਾਵਨਾਵਾਂ ਵਧ ਸਕਦੀਆਂ ਹਨ। ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ 18 ਫਰਵਰੀ ਨੂੰ ਲੁਧਿਆਣਾ ਮੀਟਿੰਗ ਵਿੱਚ ਜਬਰ ਦਾ ਸਿਲਸਿਲਾ ਜਾਰੀ ਰਹਿਣ ‘ਤੇ ਸਖ਼ਤ ਐਕਸ਼ਨ ਲੈਣ ਦੀ ਚਿਤਾਵਨੀ ਦਿੱਤੀ ਹੈ।