ਕਿਸਾਨ ਸੰਘਰਸ਼ ਦੌਰਾਨ ਬੱਸਾਂ ਦੇ ਦਿੱਲੀ ‘ਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਕਾਰਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ਵੀ ਬੰਦ ਕਰ ਦਿੱਤੀ ਗਈ ਹੈ। ਜਦਕਿ ਦਿੱਲੀ ਦੀਆਂ ਸਰਹੱਦਾਂ ਹਰ ਤਰ੍ਹਾਂ ਦੇ ਵਾਹਨਾਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ।
ਇਸ ਤੋਂ ਇਲਾਵਾ, ਇਸ ਸੰਘਰਸ਼ ਕਾਰਨ ਜਿੱਥੇ ਬੱਸਾਂ ਰੁਕ ਗਈਆਂ ਹਨ ਉੱਥੇ ਹੀ ਸਵਾਰੀਆਂ ਨੂੰ ਵੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਆਪਣੀ ਮੰਜ਼ਿਲ ’ਤੇ ਪੁੱਜਣਾ ਮੁਸ਼ਕਲ ਹੋ ਰਿਹਾ ਹੈ।
ਇਸ ਦੌਰਾਨ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਅਧਿਕਾਰੀਆਂ ਨੇ ਪੰਜਾਬ ਤੋਂ ਜਾਣ ਵਾਲੀਆਂ ਬੱਸਾਂ ਨੂੰ ਰੋਕ ਦਿੱਤਾ ਹੈ। ਜ਼ਿਕਰਯੋਗ ਪੰਜਾਬ ਜਾਣ ਵਾਲੀਆਂ ਬੱਸਾਂ ਨੂੰ ਹਟਾ ਕੇ ਚੰਡੀਗੜ੍ਹ ਰੂਟ ’ਤੇ ਭੇਜ ਦਿੱਤਾ ਗਿਆ ਸੀ ਪਰ ਰੂਟ ਮੋੜਨ ਕਾਰਨ ਕਈ ਬੱਸਾਂ ਭਾਰੀ ਜਾਮ ਵਿੱਚ ਫਸੀਆਂ ਰਹੀਆਂ।