ਪਿਛਲੇ ਚਾਰ ਦਿਨਾਂ ਤੋਂ ਪੰਜਾਬ ਵਿੱਚ ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ। ਤੇਜ਼ ਧੁੱਪ ਕਾਰਨ ਪਿਛਲੇ ਦੋ ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਹੋਰਾਂ ਵਿੱਚ 24 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਬੁੱਧਵਾਰ ਨੂੰ ਵੀ ਪੰਜਾਬ ਦੇ ਚੰਡੀਗੜ੍ਹ, ਪਟਿਆਲਾ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਦਾ ਤਾਪਮਾਨ 25 ਡਿਗਰੀ ਸੈਲਸੀਅਸ ਤੋਂ ਪਾਰ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਵਿੱਚ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਸੀ। ਇਸ ਦੌਰਾਨ ਰਾਤ ਸਮੇਂ ਅੰਮ੍ਰਿਤਸਰ ‘ਚ ਤਾਪਮਾਨ 5.5 ਡਿਗਰੀ, ਲੁਧਿਆਣਾ ਵਿੱਚ 10.2 ਡਿਗਰੀ, ਚੰਡੀਗੜ੍ਹ ਵਿੱਚ 9.4 ਡਿਗਰੀ, ਬਠਿੰਡਾ ਅਤੇ ਫਰੀਦਕੋਟ ਵਿੱਚ 6.6 ਡਿਗਰੀ, ਪਟਿਆਲਾ ਵਿੱਚ 8.5 ਡਿਗਰੀ ਸੈਲਸੀਅਸ ਅਤੇ ਜਲੰਧਰ ਵਿੱਚ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਹੁਣ ਦਿਨ ਵੇਲੇ ਗਰਮੀ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਗਰਮ ਕੱਪੜੇ ਉਤਾਰਨੇ ਪੈ ਰਹੇ ਹਨ। ਮੌਸਮ ਵਿਭਾਗ ਅਨੁਸਾਰ ਦੋ ਦਿਨਾਂ ਵਿੱਚ ਪੰਜਾਬ ਦੇ ਮੌਸਮ ਵਿੱਚ ਬਦਲਾਅ ਆਵੇਗਾ। ਪਹਾੜੀ ਖੇਤਰਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ 18 ਤੋਂ 20 ਫਰਵਰੀ ਤੱਕ ਬੱਦਲ ਛਾਏ ਰਹਿਣਗੇ, ਬੂੰਦਾ-ਬਾਂਦੀ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਦਿਨ ਦਾ ਤਾਪਮਾਨ ਇੱਕ ਵਾਰ ਫਿਰ ਤੋਂ ਠੰਢਾ ਹੋ ਸਕਦਾ ਹੈ।