ਕਿਸਾਨਾਂ ਦੇ ਦਿੱਲੂ ਕੂਚ ਦੇ ਮੱਦੇਨਜ਼ਰ ਰੱਖਦੇ ਹਰਿਆਣਾ ਸਰਕਾਰ ਨੇ ਇਕ ਵੱਡਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ 7 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾ ਪਹਿਲਾਂ 13 ਫਰਵਰੀ ਤੱਕ ਬੰਦ ਕਰ ਦਿੱਤੀ ਗਈ ਸੀ, ਜਿਸ ਨੂੰ ਵਧਾ ਕੇ 15 ਫਰਵਰੀ ਤੱਕ ਕਰ ਦਿੱਤਾ ਗਿਆ ਸੀ।
ਪਰ ਹੁਣ, ਹਰਿਆਣਾ ਸਰਕਾਰ ਨੇ ਇਕ ਵਾਰ ਫਿਰ ਤੋਂ ਇਸ ਪਾਬੰਦੀ ‘ਚ ਵਾਧਾ ਕਰਦਿਆਂ ਇੰਟਰਨੈੱਟ ਸੇਵਾ ਨੂੰ 17 ਫਰਵਰੀ ਤੱਕ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਸਰਕਾਰ ਨੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਤੇ ਸਿਰਸਾ ਜ਼ਿਲ੍ਹਿਆਂ ‘ਚ ਇੰਟਰਨੈੱਟ 17 ਫਰਵਰੀ ਰਾਤ 12 ਵਜੇ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।