ਮਸ਼ਹੂਰ ਅਭਿਨੇਤਰੀ ਸੁਹਾਨੀ ਭਟਨਾਗਰ ਦਾ 19 ਸਾਲ ਦੀ ਛੋਟੀ ਉਮਰ ‘ਚ ਦਿਹਾਂਤ ਹੋ ਗਿਆ ਹੈ। ‘ਦੰਗਲ’ ਸਟਾਰ ਦੇ ਪ੍ਰਸ਼ੰਸਕ ਉਸ ਦੀ ਵਾਪਸੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ, ਪਰ ਉਸ ਦੀ ਬੇਵਕਤੀ ਮੌਤ ਦੀ ਖ਼ਬਰ ਨਾਲ ਉਸਦੇ ਪ੍ਰਸ਼ੰਸਕ ਹੈਰਾਨ ਅਤੇ ਦੁਖੀ ਹਨ। ਫਰੀਦਾਬਾਦ ਦੀ ਰਹਿਣ ਵਾਲੀ ਸੁਹਾਨੀ ਦੀ ਮੌਤ ਦਾ ਕਾਰਨ ਪੂਰੇ ਸਰੀਰ ‘ਚ ਪਾਣੀ ਭਰ ਜਾਣਾ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ, ਕੁਝ ਸਮਾਂ ਪਹਿਲਾਂ ਸੁਹਾਨੀ ਨਾਲ ਸੜਕ ਹਾਦਸਾ ਵਾਪਰਿਆ ਸੀ, ਜਿਸ ਕਾਰਨ ਉਸ ਦੀ ਲੱਤ ਫਰੈਕਚਰ ਹੋ ਗਈ ਸੀ। ਉਸ ਦੀਆਂ ਦਵਾਈਆਂ ਦੇ ਮਾੜੇ ਪ੍ਰਭਾਵ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਹ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਸੀ। ਸੁਹਾਨੀ ਫਿਲਮ ‘ਦੰਗਲ’ ‘ਚ ਛੋਟੀ ਬਬੀਤਾ ਦੇ ਕਿਰਦਾਰ ‘ਚ ਨਜ਼ਰ ਆਈ ਸੀ। ਇਸ ਫਿਲਮ ‘ਚ ਉਹ ਆਮਿਰ ਖਾਨ, ਸਾਕਸ਼ੀ ਤੰਵਰ ਅਤੇ ਜ਼ਾਇਰਾ ਵਸੀਮ ਨਾਲ ਨਜ਼ਰ ਆਈ ਸੀ।
‘ਦੰਗਲ’ ਤੋਂ ਬਾਅਦ ਸੁਹਾਨੀ ਨੂੰ ਕਈ ਟੀਵੀ ਇਸ਼ਤਿਹਾਰਾਂ ਵਿੱਚ ਵੀ ਦੇਖਿਆ ਗਿਆ ਸੀ। ਕੁਝ ਸਮੇਂ ਬਾਅਦ, ਉਸਨੇ ਐਕਟਿੰਗ ਛੱਡ ਕੇ ਪੜ੍ਹਾਈ ‘ਤੇ ਧਿਆਨ ਦੇਣ ਦਾ ਫੈਸਲਾ ਕੀਤਾ। ਸੁਹਾਨੀ 25 ਨਵੰਬਰ, 2021 ਤੋਂ ਇੰਸਟਾਗ੍ਰਾਮ ‘ਤੇ ਇਨੈਕਟਿਵ ਰਹੀਂ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਸੀ। ਸੁਹਾਨੀ ਨੇ ਪਹਿਲਾਂ ਦੇ ਮੁਕਾਬਲੇ ਆਪਣੀ ਵਧੇਰੇ ਗਲੈਮਰਸ ਦਿੱਖ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ।