ਨਗਰ ਨਿਗਮ ਮੇਅਰ ਦੇ ਮੁੱਦੇ ਨੂੰ ਲੈ ਕੇ BJP ਨੂੰ ਇਕ ਵੱਡਾ ਝਟਕਾ ਲੱਗਾ ਹੈ ਕਿਉਂਕਿ ਚੰਡੀਗੜ੍ਹ ਦੇ ਮੇਅਰ ਮਨੋਜ ਸੋਨਕਰ ਨੇ ਇਸ ਮਾਮਲੇ ‘ਤੇ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਠੀਕ ਪਹਿਲਾਂ ਚੋਣ ਧਾਂਦਲੀ ਦੇ ਦੋਸ਼ਾਂ ਵਿਚਾਲੇ ਐਤਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਮਨੋਜ ਨੇ ਆਪਣਾ ਅਸਤੀਫਾ ਨਗਰ ਨਿਗਮ ਕਮਿਸ਼ਨਰ ਨੂੰ ਸੌਂਪ ਦਿੱਤਾ ਹੈ। ਇਸ ਦੇ ਜਵਾਬ ਵਿੱਚ ਭਾਜਪਾ ਨੇ ਦਾਅਵਾ ਕੀਤਾ ਕਿ ਤਿੰਨ ‘ਆਪ’ ਕੌਂਸਲਰ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਸੁਪਰੀਮ ਕੋਰਟ ਨੇ ਪਹਿਲਾਂ ਰਿਟਰਨਿੰਗ ਅਧਿਕਾਰੀ ਨੂੰ ਮੇਅਰ ਚੋਣਾਂ ਵਿੱਚ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਨੂੰ ਲੋਕਤੰਤਰ ਲਈ ਖ਼ਤਰਾ ਦੱਸਦਿਆਂ ਬਰਖਾਸਤ ਕਰ ਦਿੱਤਾ ਸੀ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਅਧਿਕਾਰੀ ਦੀ ਕਾਰਵਾਈ ਲੋਕਤੰਤਰ ਦਾ ‘ਕਤਲ ਅਤੇ ਮਜ਼ਾਕ’ ਹੈ। ਇਸ ਦੇ ਨਾਲ ਹੀ ਅਦਾਲਤ ਨੇ ਬੈਲਟ ਪੇਪਰਾਂ ਅਤੇ ਵੀਡੀਓ ਸਬੂਤਾਂ ਨੂੰ ਸੁਰੱਖਿਅਤ ਰੱਖਣ ਦੇ ਹੁਕਮ ਦਿੰਦਿਆਂ ਰਿਟਰਨਿੰਗ ਅਫ਼ਸਰ ਨੂੰ ਅਗਲੀ ਸੁਣਵਾਈ ਲਈ 19 ਫਰਵਰੀ ਨੂੰ ਤਲਬ ਕੀਤਾ ਹੈ।
ਚੰਡੀਗੜ੍ਹ ਨਗਰ ਨਿਗਮ ਵਿੱਚ ਇਸ ਵੇਲੇ ਆਮ ਆਦਮੀ ਪਾਰਟੀ ਦੇ 13 ਅਤੇ ਕਾਂਗਰਸ ਦੇ 7 ਕੌਂਸਲਰ ਹਨ। ਜੇਕਰ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਚਲੇ ਜਾਂਦੇ ਹਨ ਤਾਂ ਭਾਜਪਾ ਦੀ ਨੁਮਾਇੰਦਗੀ 14 ਤੋਂ ਵੱਧ ਕੇ 17 ਹੋ ਜਾਵੇਗੀ। ਇਸ ਤੋਂ ਇਲਾਵਾ, ਹਾਲ ਹੀ ਵਿੱਚ ਹੋਈਆਂ ਮੇਅਰ ਚੋਣਾਂ ਵਿੱਚ ਭਾਜਪਾ ਨੂੰ 16 ਵੋਟਾਂ ਮਿਲੀਆਂ ਹਨ।