ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਕੀਤਾ ਰੱਦ ਤੇ 21 ਫਰਵਰੀ ਨੂੰ ਸਵੇਰੇ ਦਿੱਲੀ ਕੂਚ ਦਾ ਕੀਤਾ ਐਲਾਨ

ਕਿਸਾਨਾਂ ਨੇ ਦਾਲ, ਉੜਦ, ਅਰਹਰ, ਮੱਕੀ ਅਤੇ ਕਪਾਹ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਠੇਕੇ ਦੀ ਸ਼ਰਤ ਬਣਾਉਣ ‘ਤੇ ਕੇਂਦਰ ਸਰਕਾਰ ਦੇ ਸੁਝਾਅ ਨੂੰ ਠੁਕਰਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਉਹ ਸਰਕਾਰ ਨਾਲ ਗੱਲਬਾਤ ਜਾਰੀ ਰੱਖਣਗੇ ਅਤੇ 21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਜਾਣਗੇ।

ਇਸ ਦੇ ਨਾਲ ਹੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਰਕਾਰ ਸਾਨੂੰ ਕਿਸੇ ਵੀ ਕੀਮਤ ‘ਤੇ ਦਿੱਲੀ ‘ਚ ਦਾਖ਼ਲ ਨਹੀਂ ਹੋਣ ਦੇਣਾ ਚਾਹੁੰਦੀ। ਜੇਕਰ ਕਿਸਾਨਾਂ ਨਾਲ ਗੱਲਬਾਤ ਕਰਕੇ ਕੋਈ ਹੱਲ ਨਹੀਂ ਕੱਢਣਾ ਤਾਂ ਸਾਨੂੰ ਦਿੱਲੀ ਵੱਲ ਮਾਰਚ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕਰਦੇ ਸਮੇਂ ਉਨ੍ਹਾਂ ਦੇ ਟਰੈਕਟਰਾਂ ਦੇ ਟਾਇਰਾਂ ‘ਤੇ ਗੋਲੀਆਂ ਚਲਾਇਆ ਗਿਆ।

ਹਰਿਆਣਾ ਦੇ ਡੀਜੀਪੀ ਨੇ ਕਿਸਾਨਾਂ ‘ਤੇ ਅੱਥਰੂ ਗੈਸ ਦੀ ਵਰਤੋਂ ਕਰਨ ਤੋਂ ਇਨਕਾਰ ਕੀਤਾ ਅਤੇ ਅਜਿਹਾ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ। ਕਿਸਾਨਾਂ ਨੇ MSP ‘ਤੇ ਫ਼ਸਲਾਂ ਦੀ ਖ਼ਰੀਦ ਦੇ ਸਰਕਾਰ ਦੇ ਪ੍ਰਸਤਾਵ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਇਹ ਉਨ੍ਹਾਂ ਦੇ ਹੱਕ ‘ਚ ਨਹੀਂ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪ੍ਰਸਤਾਵ ਕਿਸਾਨਾਂ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਨਹੀਂ ਕਰਦਾ ਅਤੇ MSP ਦੀ ਗਰੰਟੀ ਨਹੀਂ ਦਿੰਦਾ, ਇਸ ਦਾ ਮਤਲਬ ਹੈ ਕਿ ਦੇਸ਼ ਦੇ ਕਿਸਾਨਾਂ ਦੀ ਲੁੱਟ ਏਦਾਂ ਹੀ ਹੁੰਦੀ ਰਹੇਗੀ। ਜਿਸ ਕਾਰਨ ਕਿਸਾਨ ਕੇਂਦਰ ਸਰਕਾਰ ਦੇ ਇਸ ਪ੍ਰਸਤਾਵ ਨੂੰ ਰੱਦ ਕਰਦੇ ਹਨ।

Leave a Reply

Your email address will not be published. Required fields are marked *