ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਪੰਜਾਬ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ ਦੇ ਮਾਮਲੇ ‘ਚ ਹਰਿਆਣਾ ਪੁਲਿਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਖਨੌਰੀ ਬਾਰਡਰ ‘ਤੇ ਕਿਸੇ ਵੀ ਨੌਜਵਾਨ ਕਿਸਾਨ ਦੀ ਮੌਤ ਨਹੀਂ ਹੋਈ ਹੈ। ਇਹ ਇੱਕ ਅਫਵਾਹ ਹੈ, 2 ਪੁਲਿਸ ਵਾਲੇ ਤੇ 1 ਪ੍ਰਦਰਸ਼ਨਕਾਰੀ ਜ਼ਖਮੀ ਹੋਇਆ ਹੈ ਅਤੇ ਉਹਨਾਂ ਦਾ ਇਲਾਜ ਸਿਵਲ ਹਸਪਤਾਲ ‘ਚ ਚੱਲ ਰਿਹਾ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਲਈ ਦੁੱਖ ਪ੍ਰਗਟ ਕੀਤਾ ਅਤੇ ਨਾਲ ਹੀ ਸ਼ੁਭਕਰਨ ਸਿੰਘ ਦੇ ਪਰਿਵਾਰ ਦੀ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਸੀਐੱਮ ਮਾਨ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਨੇ ਵੀ ਗੋਲੀ ਚਲਾਈ ਹੈ ਉਹਨਾਂ ਤੇ ਪਰਚਾ ਦਰਜ ਕੀਤਾ ਜਾਵੇਗਾ।