ਖਨੌਰੀ ਬਾਰਡਰ ਤੋਂ ਇਕ ਮੰਦਭਾਗੀ ਖ਼ਬਰ ਆ ਰਹੀ ਹੈ ਕਿ ਪੰਜਾਬ ਪੁਲਿਸ ਤਨਾਤ ਡੀਐਸਪੀ ਦਿਲਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਡੀਐਸਪੀ ਦਿਲਪ੍ਰੀਤ ਸਿੰਘ ਡਿਊਟੀ ‘ਤੇ ਤੈਨਾਤ ਸਨ ਤਾਂ ਅਚਾਨਕ ਉਹਨਾਂ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਰਕੇ ਉਹਨਾਂ ਦੀ ਅਚਾਨਕ ਮੌਤ ਹੋਈ ਹੈ।
ਇਸ ਤੋਂ ਇਲਾਵਾ, ਪੰਜਾਬ ਪੁਲਿਸ ਡੀਐਸਪੀ ਦਿਲਪ੍ਰੀਤ ਸਿੰਘ ਦੇ ਪਰਿਵਾਰ ਦੇ ਨਾਲ ਹਮੇਸ਼ਾਂ ਖੜੀ ਹੈ ਅਤੇ ਉਹਨਾਂ ਦੀ ਜਿਹੜੀਆਂ ਜਰੂਰਤਾਂ ਹੋਣਗੀਆਂ ਉਹ ਪੂਰੀਆਂ ਕੀਤੀਆਂ ਜਾਣਗੀਆਂ। ਖਨੌਰੀ ਬਾਰਡਰ ‘ਤੇ ਪਹਿਲਾ ਨੌਜਵਾਨ ਕਿਸਾਨ ਦੀ ਮੌਤ ਹੋਈ ਸੀ ਤੇ ਹੁਣ ਪੁਲਿਸ ਵੀ ਇੱਥੇ ਮੌਤ ਦਾ ਸ਼ਿਕਾਰ ਹੋਈ ਹੈ।