ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਕਰ ਰਹੇ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਲਗਾਉਣ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਐਨਐਸਏ ਤਹਿਤ ਕਾਰਵਾਈ ਕਰਨ ਦਾ ਐਲਾਨ ਕੀਤਾ ਸੀ।
ਇਸ ਤੋਂ ਇਲਾਵਾ ਸਰਕਾਰ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸਾਨਾਂ ਨੂੰ ਐੱਨਐੱਸਏ ਤਹਿਤ ਨਤੀਜੇ ਭੁਗਤਣੇ ਪੈਣਗੇ। ਕਿਸਾਨਾਂ ਦੇ ਬੈਂਕ ਤੇ ਜਾਇਦਾਦ ਨੂੰ ਸੀਜ ਕਰ ਦਿੱਤਾ ਜਾਵੇਗਾ। ਪਰ ਹਰਿਆਣਾ ਪੁਲਿਸ ਨੇ ਹੁਣ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਅੰਬਾਲਾ ਦੇ ਆਈਜੀ ਰੇਂਜ ਸਿਬਾਸ਼ ਕਬੀਰਾਜ ਨੇ ਫੈਸਲੇ ਵਿੱਚ ਇਸ ਬਦਲਾਅ ਦੀ ਪੁਸ਼ਟੀ ਕੀਤੀ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਉਤੇ NSA ਤਹਿਤ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।