ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ, ਜਿਸ ਨੂੰ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਸ ਸਮੇਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਲਈ ਖੁਸ਼ੀ ਦਾ ਦੌਰ ਹੈ। ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਅਗਲੇ ਮਹੀਨੇ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ, ਜਿਸ ਕਾਰਨ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਨਿਕਲਦੇ ਹਨ ਅਤੇ ਆਪਣੇ ਪੁੱਤਰ ਦੇ ਪ੍ਰਸ਼ੰਸਕਾਂ ਨੂੰ ਵੀ ਨਹੀਂ ਮਿਲ ਰਹੇ।
ਜ਼ਿਕਰਯੋਗ, ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਅਤੇ ਉਸਦਾ ਕਤਲ ਤੋਂ ਬਾਅਦ ਉਸਦੇ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਸੀ। ਇਸ ਕਾਰਨ ਉਸ ਦੀ ਮਾਂ ਚਰਨ ਕੌਰ ਆਈ.ਵੀ.ਐੱਫ. ਰਾਹੀਂ ਗਰਭਵਤੀ ਹੋ ਗਈ। ਇਸ ਖ਼ਬਰ ਦੀ ਪੁਸ਼ਟੀ ਸਿੱਧੂ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਕੀਤੀ ਹੈ ਤੇ ਕਿਹਾ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ‘ਚ ਨਵੀਂ ਜ਼ਿੰਦਗੀ ਆ ਰਹੀ ਹੈ।
ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੀ ਮਈ 2022 ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਬੇਰਹਿਮੀ ਨਾਲ ਕਤਲ ਕਰਕੇ ਹੋਈ ਸੀ ਅਤੇ ਉਸਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਲਈ ਸੀ।