ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਦੀ ਰਜਿਸਟਰੀ ਕਰਨ ਸਮੇਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਦੀ ਲੋੜ ਨੂੰ ਹਟਾ ਦਿੱਤਾ ਹੈ। ਜ਼ਿਕਰਯੋਗ, ਮਾਨ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਜ਼ਮੀਨ ਖਰੀਦਣ ਅਤੇ ਵੇਚਣ ਲਈ ਹੁਣ NOC ਦੀ ਕੋਈ ਲੋੜ ਨਹੀਂ ਹੋਵੇਗੀ।
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ 6 ਫਰਵਰੀ ਨੂੰ ਐਲਾਨ ਕੀਤਾ ਸੀ ਕਿ ਕੁਝ ਹੁਕਮਾਂ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, ਜਿਸ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਹੁਣ ਮਾਨ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ NOC ਦੀ ਲੋੜ ਨੂੰ ਖ਼ਤਮ ਕਰਕੇ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।