ਹਿਮਾਚਲ ਸਰਕਾਰ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਹਿਮਾਚਲ ਪ੍ਰਦੇਸ਼ ਵਿੱਚ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਕਰਮਾਦਿੱਤਿਆ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਪੁੱਤਰ ਹੈ ਅਤੇ ਸ਼ਿਮਲਾ ਦਿਹਾਤੀ ਤੋਂ ਵਿਧਾਇਕ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਇਸ ਸਰਕਾਰ ਵਿੱਚ ਨਹੀਂ ਰਹਿ ਸਕਦਾ। ਫਿਰ ਵੀ,ਅਸੀਂ ਚਾਹੁੰਦੇ ਹਾਂ ਕਿ ਸਰਕਾਰ ਹਰ ਹਾਲਤ ਵਿੱਚ ਕਾਇਮ ਰਹੇ।

ਇਸ ਤੋਂ ਇਲਾਵਾ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਉਹ ਵੱਖ-ਵੱਖ ਚੁਣੌਤੀਆਂ ਅਤੇ ਅਫਵਾਹਾਂ ਦੌਰਾਨ ਪਾਰਟੀ ਨਾਲ ਹਮੇਸ਼ਾ ਖੜ੍ਹੇ ਰਹੇ ਹਨ, ਪਰ ਉਹ ਪਾਰਟੀ ਲੀਡਰਸ਼ਿਪ ਦੇ ਖਿਲਾਫ ਨਹੀਂ ਜਾਣਗੇ। ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ ਅਤੇ ਇਹ ਅਸਤੀਫਾ ਮੈਂ ਅੱਜ ਰਾਜਪਾਲ ਅਤੇ CM ਨੂੰ ਸੌਂਪਾਂਗਾ। ਜ਼ਿਕਰਯੋਗ, ਆਉਣ ਵਾਲੇ ਸਮੇਂ ਵਿੱਚ ਵੀ ਮੈਂ ਸਹੀ ਦਾ ਸਮਰਥਨ ਕਰਾਂਗਾ ਅਤੇ ਜੋ ਗਲਤ ਹੈ ਉਸਦਾ ਵਿਰੋਧ ਵੀ ਕਰਾਂਗਾ।

Leave a Reply

Your email address will not be published. Required fields are marked *