ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਪੁਲਿਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਅੰਬਾਲਾ ਦੇ ਡੀਐਸਪੀ ਨੇ ਇਸ ਦੇ ਪੁਸ਼ਟੀ ਕੀਤੀ ਹੈ ਕਿ ਕਿਸੇ ਵੀ ਨੌਜਵਾਨ ਵਿਅਕਤੀ, ਜਿਨ੍ਹਾਂ ਨੇ ਬੈਰੀਕੇਡ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰ ਦਿੱਤੇ ਜਾਣਗੇ। ਡੀਐਸਪੀ ਅੰਬਾਲਾ ਨੇ ਘੋਸ਼ਣਾ ਕੀਤੀ ਕਿ ਹੁੱਲੜਬਾਜ਼ੀ ਕਰਨ ਵਾਲਿਆਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰ ਦਿੱਤੇ ਜਾਣਗੇ।
ਇਸ ਦੇ ਨਾਲ ਹੀ ਬਾਕਾਇਦਾ ਮੰਤਰਾਲੇ ਨੂੰ ਉਨ੍ਹਾਂ ਦੇ ਪਾਸਪੋਰਟ ਤੇ ਵੀਜ਼ੇ ਰੱਦ ਕਰਨ ਦੀ ਬੇਨਤੀ ਕੀਤੀ ਜਾਵੇਗੀ। ਜਲਦ ਹੀ ਪਾਸਪੋਰਟ ਦਫ਼ਤਰ ਨੂੰ ਅਗਲੀ ਕਾਰਵਾਈ ਲਈ ਦੰਗਾਕਾਰੀਆਂ ਦੀ ਨਿੱਜੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਫਿਲਹਾਲ ਸਾਡੀ ਟੀਮ ਉਨ੍ਹਾਂ ਦੇ ਪਾਸਪੋਰਟ ਰੱਦ ਕਰਨ ਲਈ ਕਦਮ ਚੁੱਕ ਰਹੀ ਹੈ।
ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਬੈਰੀਕੇਡ ਲਗਾਏ ਪਰ ਕੁਝ ਬੇਕਾਬੂ ਨੌਜਵਾਨਾਂ ਨੇ ਉਨ੍ਹਾਂ ਨੂੰ ਤੋੜ ਦਿੱਤਾ ਹੈ। ਇਸ ਦੇ ਨਤੀਜੇ ਵਜੋਂ ਅੰਬਾਲਾ ਪੁਲਿਸ ਕਾਰਵਾਈ ਕਰੇਗੀ ਅਤੇ ਨਾਲ ਹੀ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਦੇ ਵੀਜ਼ੇ ਅਤੇ ਪਾਸਪੋਰਟ ਰੱਦ ਕਰ ਦਿੱਤੇ ਜਾਣਗੇ।