ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ ਤੱਕ ਸੰਗਰੂਰ ਪਹੁੰਚਣਗੇ ਅਤੇ ਰੁਜ਼ਗਾਰ ਮਿਸ਼ਨ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਹ ਸਮਾਗਮ ਸੰਗਰੂਰ ਦੀ ਲੱਡਾ ਕੋਠੀ ਵਿਖੇ ਹੋਵੇਗਾ, ਜਿਸ ਬਾਰੇ CM ਮਾਨ ਨੇ ਇੱਕ ਟਵੀਟ ਰਾਹੀਂ ਲੋਕਾਂ ਨੂੰ ਜਾਣਕਾਰੀ ਦਿੱਤੀ ਹੈ। CM ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਭਰਪੂਰ ਮੌਕੇ ਪ੍ਰਦਾਨ ਕਰਨਾ ਮੁੱਖ ਤਰਜੀਹ ਹੈ। ਅੱਜ, ਅਸੀਂ ਆਪਣੇ ਰੁਜ਼ਗਾਰ ਮਿਸ਼ਨ ਦੇ ਹਿੱਸੇ ਵਜੋਂ ਵੱਖ-ਵੱਖ ਵਿਭਾਗਾਂ ‘ਚ 2487 ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਾਂਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 42,924 ਹੋ ਗਈ ਹੈ। ਜ਼ਿਕਰਯੋਗ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਇਹ ਸਿਲਸਿਲਾ ਭਵਿੱਖ ‘ਚ ਵੀ ਜਾਰੀ ਰਹੇਗਾ। ਹਾਲ ਹੀ ਦੇ ਬਜਟ ਸੈਸ਼ਨ ‘ਚ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਰੁਜ਼ਗਾਰ ਦੇ ਮੌਕਿਆਂ ’ਤੇ ਖਾਸ ਧਿਆਨ ਦਿੱਤਾ ਗਿਆ। ਵਰਤਮਾਨ ‘ਚ, 40,437 ਨੌਜਵਾਨਾਂ ਨੂੰ ਸਰਕਾਰੀ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ, ਹੋਰ 2487 ਨੌਕਰੀਆਂ ਦਾ ਐਲਾਨ ਕੀਤਾ ਜਾਣਾ ਹੈ।
ਇਸ ਤੋਂ ਇਲਾਵਾ CM ਮਾਨ ਨੇ ਬਜਟ ਬਹਿਸ ਦੌਰਾਨ ਇਨ੍ਹਾਂ ਨੌਕਰੀਆਂ ਦੇ ਮੌਕਿਆਂ ਦਾ ਹਵਾਲਾ ਦਿੱਤਾ ਅਤੇ ਵੱਡੀ ਗਿਣਤੀ ‘ਚ ਪੁਲੀਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੀ ਮਿਲ ਰਹੇ ਹਨ। ਬਜਟ ਸੈਸ਼ਨ ਦੌਰਾਨ ਸਦਨ ‘ਚ ਵਿਰੋਧੀ ਧਿਰ ਨੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ 40,437 ਸਰਕਾਰੀ ਨੌਕਰੀਆਂ ਬਾਰੇ ਜਾਣਕਾਰੀ ਮੰਗੀ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਕੋਲ ਪੂਰਾ ਰਿਕਾਰਡ ਹੈ ਅਤੇ ਉਹ ਵੀਰਵਾਰ ਨੂੰ ਹੋਰ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ।