ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF), ਕੇਂਦਰੀ ਰਿਜ਼ਰਵ ਪੁਲਿਸ ਬਲ (CRPF), ਸੀਮਾ ਸੁਰੱਖਿਆ ਬਲ (BSF) ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ITBP) ਸਮੇਤ ਕੁੱਲ 25 ਕੰਪਨੀਆਂ ਪੰਜਾਬ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਆਗਾਮੀ ਲੋਕ ਸਭਾ ਚੋਣਾਂ 2024 ਦਾ ਨਿਰਵਿਘਨ ਅਤੇ ਸੁਰੱਖਿਅਤ ਆਯੋਜਨ ਕਰਵਾਉਣ ਲਈ ਇਹ ਬਲਾਂ ਪੰਜਾਬ ’ਚ ਪਹੁੰਚ ਚੁੱਕੀਆਂ ਹਨ।
ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਅਰਪਿਤ ਸ਼ੁਕਲਾ ਨੇ ਘੋਸ਼ਣਾ ਕੀਤੀ ਕਿ ਆਮ ਚੋਣਾਂ ਤੋਂ ਪਹਿਲਾਂ ਜਨਤਾ ਦੇ ਵਿਸ਼ਵਾਸ ਨੂੰ ਯਕੀਨੀ ਬਣਾਉਣ ਅਤੇ ਕੰਟਰੋਲ ਬਣਾਏ ਰੱਖਣ ਲਈ ਸੰਵੇਦਨਸ਼ੀਲ ਜ਼ਿਲ੍ਹਿਆਂ ‘ਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ। ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਲਈ ਸੰਵੇਦਨਸ਼ੀਲ ਖੇਤਰਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਸਾਰੇ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਅਤੇ ਕਾਰਵਾਈ ਕਰਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਰਾਜ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹਨ।