ਪ੍ਰਧਾਨ ਮੰਤਰੀ ਮੋਦੀ ਨੇ ਗੁਰੂਗ੍ਰਾਮ ‘ਚ ਦਵਾਰਕਾ ਐਕਸਪ੍ਰੈਸਵੇਅ ਦੇ ਹਰਿਆਣਾ ਸੈਕਸ਼ਨ ਦਾ ਉਦਘਾਟਨ ਕੀਤਾ, ਉਨ੍ਹਾਂ ਨੇ ਐਕਸਪ੍ਰੈਸ ਵੇਅ ਸਮੇਤ 144 ਹੋਰ ਸੜਕੀ ਪ੍ਰੋਜੈਕਟ ਵੀ ਲਾਂਚ ਕੀਤੇ। PM ਮੋਦੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਸ ਨਾਲ ਦਿੱਲੀ ਅਤੇ ਹਰਿਆਣਾ ਦਰਮਿਆਨ ਯਾਤਰਾ ‘ਚ ਬਹੁਤ ਸੁਧਾਰ ਹੋਵੇਗਾ। ਇਸ ਮੌਕੇ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਹਾਜ਼ਰ ਸਨ।
ਗੁਰੂਗ੍ਰਾਮ ਦੇ ਦੌਰੇ ਦੌਰਾਨ, PM ਮੋਦੀ ਨੇ 9,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਦਵਾਰਕਾ ਐਕਸਪ੍ਰੈਸ ਵੇਅ ਦਾ ਉਦਘਾਟਨ ਕਰਨ ‘ਤੇ ਆਪਣੀ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਆਧੁਨਿਕ ਤਕਨਾਲੋਜੀ ਨੇ ਦੇਸ਼ ਭਰ ਦੇ ਲੱਖਾਂ ਲੋਕਾਂ ਨੂੰ ਇਸ ਪ੍ਰੋਜੈਕਟ ਨਾਲ ਜੋੜਿਆ ਹੈ। PM ਮੋਦੀ ਨੇ ਹਰਿਆਣਾ ਦੀ ਸਮਰੱਥਾ ਨੂੰ ਦਰਸਾਉਂਦੇ ਹੋਏ ਦਿੱਲੀ ਤੋਂ ਗੁਰੂਗ੍ਰਾਮ ਪ੍ਰੋਗਰਾਮਾਂ ਦੇ ਸੰਚਾਲਨ ਵਿੱਚ ਤਬਦੀਲੀ ਦਾ ਵੀ ਜ਼ਿਕਰ ਕੀਤਾ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ 2024 ਦੇ ਸਿਰਫ ਤਿੰਨ ਮਹੀਨਿਆਂ ਦੇ ਅੰਦਰ, 10 ਲੱਖ ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਉਦਘਾਟਨ ਕੀਤੇ ਗਏ ਹਨ, ਜਿਨ੍ਹਾਂ ‘ਚ ਉਹ ਨਿੱਜੀ ਤੌਰ ‘ਤੇ ਸ਼ਾਮਲ ਸਨ। ਉਨ੍ਹਾਂ ਨੇ 2047 ਤੱਕ ‘ਵਿਕਸਿਤ ਭਾਰਤ’ ਲਈ ਵੱਡਾ ਸੋਚਣ ਅਤੇ ਕੰਮ ਕਰਨ ਦੇ ਆਪਣੇ ਦ੍ਰਿੜ ਇਰਾਦੇ ‘ਤੇ ਜ਼ੋਰ ਦਿੱਤਾ।