ਸੰਯੁਕਤ ਕਿਸਾਨ ਮੋਰਚੇ (SKM) ਦੀ ਅੱਜ ਲੁਧਿਆਣਾ ‘ਚ ਇੱਕ ਅਹਿਮ ਮੀਟਿੰਗ ਹੋਈ, ਇਸ ਮੀਟਿੰਗ ‘ਚ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਕਿ ਜੇਕਰ ਉਨ੍ਹਾਂ ਨੂੰ 14 ਮਾਰਚ ਨੂੰ ਦਿੱਲੀ ਵਿੱਚ ਹੋਣ ਵਾਲੀ ਮਹਾਂ ਪੰਚਾਇਤ ‘ਚ ਜਾਣ ਤੋਂ ਰੋਕਿਆ ਗਿਆ ਤਾਂ ਉਹ ਰੇਲ ਪਟੜੀਆਂ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰਨਗੇ। ਕਿਸਾਨ ਆਪਣੀਆਂ ਫ਼ਸਲਾਂ ਦੀ MSP, ਉਨ੍ਹਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਲਖੀਮਪੁਰ ਖੀਰੀ ਕਾਂਡ ਲਈ ਇਨਸਾਫ਼ ਦਿਵਾਉਣ ਵਰਗੇ ਮੁੱਦਿਆਂ ਬਾਰੇ ਸਰਕਾਰ ਨਾਲ ਗੱਲ ਕਰਨਾ ਚਾਹੁੰਦੇ ਹਨ।
ਇਸ ਤੋਂ ਇਲਾਵਾ ਉਹ ਇਹ ਦਿਖਾਉਣ ਲਈ ਪੰਜਾਬ ਤੋਂ ਦਿੱਲੀ ਆ ਰਹੇ ਹਨ ਕਿ ਉਹ ਇਕਜੁੱਟ ਹਨ ਅਤੇ ਸਰਕਾਰ ਨੂੰ ਉਨ੍ਹਾਂ ਨਾਲ ਦੁਰਵਿਵਹਾਰ ਨਹੀਂ ਹੋਣ ਦੇਣਗੇ। ਉਹ ਚਿੰਤਤ ਹਨ ਕਿ ਸਰਕਾਰ ਉਨ੍ਹਾਂ ਦੀਆਂ ਫਸਲਾਂ ਦੀ ਅਦਾਇਗੀ ਕਰਨ ਦੇ ਤਰੀਕੇ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਉਨ੍ਹਾਂ ਨਾਲ ਨਿਰਪੱਖ ਵਿਵਹਾਰ ਕੀਤਾ ਜਾਵੇ। ਜ਼ਿਕਰਯੋਗ, ਉਹਨਾਂ ਕਿਹਾ ਕਿ 5 ਫਸਲਾਂ ‘ਤੇ ਜੋ ਐਮਐਸਪੀ ਦਿੱਤੀ ਜਾ ਰਹੀ ਹੈ ਉਹ ਕੋਂਟਰੈਕਟ ਫਾਰਮਿੰਗ ਤੇ ਦਿੱਤੀ ਜਾ ਰਹੀ ਹੈ।