ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਫਿਰੌਤੀ ਦੀ ਮੰਗ ਲਈ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ ਸੀ। ਉਸ ਨੇ ਦੋਸ਼ ਲਾਇਆ ਕਿ ਫੋਨ ਕਰਨ ਵਾਲੇ ਨੇ 50 ਲੱਖ ਰੁਪਏ ਨਾ ਦੇਣ ’ਤੇ ਉਸ ਦੀ ਲੜਕੀ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਨਹੀਂ ਲਿਆ।
ਹਾਲਾਂਕਿ, ਪੁਲਿਸ ਨੇ ਕਿਹਾ ਹੈ ਕਿ ਸੰਤੋਖ ਗਿੱਲ ਨੇ ਪਹਿਲਾਂ ਵੀ ਪੁਲਿਸ ਸੁਰੱਖਿਆ ਦੀ ਦੁਰਵਰਤੋਂ ਕੀਤੀ ਹੈ। ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਪ੍ਰਸ਼ਾਸਨ ‘ਤੇ ਆਪਣਾ ਕੰਮ ਸਹੀ ਢੰਗ ਨਾਲ ਨਾ ਕਰਨ ਦੇ ਦੋਸ਼ ਲਾਏ। ਪੁਲਿਸ ਨੇ ਹੁਣ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਸੰਤੋਖ ਗਿੱਲ ਦੇ ਖਿਲਾਫ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਸ ਨੂੰ ਪਹਿਲਾਂ ਇੱਕ ਸੰਸਥਾ ਦੇ ਪ੍ਰਧਾਨ ਦੇ ਅਹੁਦੇ ‘ਤੇ ਹੋਣ ਕਾਰਨ ਪੁਲਿਸ ਸੁਰੱਖਿਆ ਦਿੱਤੀ ਗਈ ਸੀ।
ਇਸ ਤੋਂ ਇਲਾਵਾ ਉਨ੍ਹਾਂ ਦਾ ਦਾਅਵਾ ਹੈ ਕਿ ਸੰਤੋਖ ਗਿੱਲ ਨੇ ਇਸ ਸੁਰੱਖਿਆ ਦੀ ਦੁਰਵਰਤੋਂ ਕੀਤੀ ਅਤੇ ਵਿਦੇਸ਼ੀ ਨੰਬਰ ਤੋਂ ਧਮਕੀਆਂ ਮਿਲਣ ਦਾ ਉਨ੍ਹਾਂ ਦਾ ਦਾਅਵਾ ਝੂਠਾ ਹੈ। ਸੰਤੋਖ ਸਿੰਘ ਨੇ ਧਮਕੀ ਦੇਣ ਦੀ ਰਿਪੋਰਟ ਦੇਣ ਤੋਂ ਬਾਅਦ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਏ ਹਨ।