ਨਾਇਬ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ, ਹਰਿਆਣਾ ‘ਚ ਭਾਜਪਾ ਅਤੇ ਜੇਜੇਪੀ ਵਿਚਕਾਰ ਗਠਜੋੜ ਟੁੱਟਣ ਤੋਂ ਬਾਅਦ CM ਮਨੋਹਰ ਲਾਲ ਖੱਟਰ ਨੇ ਅਸਤੀਫਾ ਦੇ ਦਿੱਤਾ ਹੈ। ਇਹ ਫੈਸਲਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਰਾਜਨੀਤੀ ‘ਚ ਵੱਡਾ ਤੂਫਾਨ ਆਇਆ ਹੈ, ਮਨੋਹਰ ਲਾਲ ਖੱਟਰ ਨੇ ਮੰਗਲਵਾਰ 11 ਵਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਇਸ ਤੋਂ ਬਾਅਦ ਭਾਜਪਾ ‘ਚ ਨਵੇਂ ਸੀਐੱਮ ਦੇ ਨਾਂ ‘ਤੇ ਬਹਿਸ ਕਰਨ ਲਈ ਚੰਡੀਗੜ੍ਹ ‘ਚ ਵਿਧਾਇਕ ਦਲ ਦੀ ਬੈਠਕ ਸ਼ੁਰੂ ਹੋ ਗਈ। ਇਸ ਦੌਰਾਨ ਕੁਰੂਕਸ਼ੇਤਰ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਭਾਜਪਾ ਪ੍ਰਧਾਨ ਨਾਇਬ ਸਿੰਘ ਸੈਣੀ ਦੇ ਨਾਂ ‘ਤੇ ਸਹਿਮਤੀ ਬਣੀ। ਇਸ ਤੋਂ ਇਲਾਵਾ ਨਾਇਬ ਸਿੰਘ ਸੈਣੀ ਸ਼ਾਮ 5 ਵਜੇ ਗਵਰਨਰ ਹਾਊਸ ਦੇ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।