ਵਕੀਲ ਅਤੇ ਬੁਲਾਰੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਅਨੁਸਾਰ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੀ ਹਾਲਤ ਵਿਗੜ ਗਈ ਹੈ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲਣ ਗਈ ਜਿੱਥੇ ਉਸ ਨੇ ਖ਼ੂਨ ਦੀਆਂ ਉਲਟੀਆਂ ਕਰ ਦਿੱਤੀਆਂ, ਜਿਸ ਕਾਰਨ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸਦੀ ਪਤਨੀ ਨੂੰ ਡਰ ਹੈ ਕਿ ਉਸਦੀ ਕਿਸੇ ਵੀ ਸਮੇਂ ਮੌਤ ਹੋ ਸਕਦੀ ਹੈ।
ਇਸ ਦੌਰਾਨ ਐਡਵੋਕੇਟ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਨੇ ਉਨ੍ਹਾਂ ਨੂੰ ਆਪਣਾ ਕਾਨੂੰਨੀ ਸਲਾਹਕਾਰ ਅਤੇ ਬੁਲਾਰਾ ਨਿਯੁਕਤ ਕੀਤਾ ਹੈ ਅਤੇ ਇਸ ਬਾਰੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਹੈ। ਹੋਰ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਖਾਲਸਾ ਨੇ ਦੱਸਿਆ ਕਿ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਕੈਦ ਅੰਮ੍ਰਿਤਪਾਲ ਸਿੰਘ 16 ਫਰਵਰੀ ਤੋਂ ਭੁੱਖ ਹੜਤਾਲ ’ਤੇ ਹੈ ਅਤੇ ਉਸ ਦੀ ਸਿਹਤ ਕਾਫ਼ੀ ਵਿਗੜ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਫੇਰੀ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਆਪਣੀ ਪਤਨੀ ਕਿਰਨਦੀਪ ਕੌਰ ਦੇ ਸਾਹਮਣੇ ਖੂਨ ਦੀਆਂ ਉਲਟੀਆਂ ਕਰ ਦਿੱਤੀਆਂ, ਜਿਸ ਨਾਲ ਉਸ ਦੀ ਹਾਲਤ ਹੋਰ ਵਿਗੜ ਗਈ। ਉਸਦੀ ਪਤਨੀ ਨੂੰ ਚਿੰਤਾ ਹੈ ਕਿ ਉਸਦੀ ਕਿਸੇ ਵੀ ਸਮੇਂ ਮੌਤ ਹੋ ਸਕਦੀ ਹੈ ਅਤੇ ਉਸਨੂੰ ਕਿਸੇ ਵੀ ਸੰਭਾਵੀ ਨੁਕਸਾਨ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਜਵਾਬਦੇਹ ਠਹਿਰਾਇਆ ਗਿਆ ਹੈ।