ਨਿੱਕੇ ਮੂਸੇਵਾਲੇ ਦੇ ਜਨਮ ਮਾਮਲੇ ‘ਚ ਅਸੀਂ ਨਹੀਂ ਕੇਂਦਰ ਸਰਕਾਰ ਨੇ ਮੰਗੇ ਦਸਤਾਵੇਜ਼– ਸਿਹਤ ਮੰਤਰੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਘਰ ਪੁੱਤਰ ਨੇ ਜਨਮ IVF ਰਾਹੀਂ ਜਨਮ ਲਿਆ ਹੈ। ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ‘ਚ IVF ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਕੇਂਦਰ ਸਰਕਾਰ ਨੇ ਸਹਾਇਕ ਪ੍ਰਜਨਨ ਤਕਨਾਲੋਜੀ ਸੇਵਾਵਾਂ ਲਈ ਉਮਰ ਸੀਮਾ ਦੀ ਉਲੰਘਣਾ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਨੇ ਜਵਾਬ ਦਿੱਤਾ ਹੈ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬਲਕੌਰ ਸਿੰਘ ਅਤੇ ਚਰਨ ਕੌਰ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਡੇ ਵੱਲੋਂ ਉਨ੍ਹਾਂ ਨੂੰ ਬਿਲਕੁੱਲ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਉਕਤ ਚਿੱਠੀ ਕੇਂਦਰ ਸਰਕਾਰ ਨੇ ਭੇਜੀ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੂੰਬੜ ਚਾਲਾਂ ਚੱਲ ਰਹੀ ਹੈ, ਉਨ੍ਹਾਂ ਦੀ ਸੋਚ ਘਟੀਆ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬਿਲਕੁੱਲ ਵੀ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਪਰਿਵਾਰ ਦੀ ਮਦਦ ਕਰਨ ਦਾ ਵਾਅਦਾ ਕਰਦੀ ਹੈ। AAP ਦੀ ਪੰਜਾਬ ਇਕਾਈ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੀ ਮਾਂ ਦੇ IVF ਇਲਾਜ ਦੀ ਰਿਪੋਰਟ ਮੰਗੀ ਹੈ। ਅਸੀਂ ਭਾਵਨਾਵਾਂ ਦਾ ਸਨਮਾਨ ਕਰਦੇ ਹਾਂ ਪਰ ਕੇਂਦਰ ਸਰਕਾਰ ਤੋਂ ਇਨ੍ਹਾਂ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ ਹੈ।

ਇਸ ਤੋਂ ਇਲਾਵਾ ਅਸੀਂ ਸਾਰੇ ਪੰਜਾਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਸ਼ੁਭਚਿੰਤਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦੇ ਹਾਂ। ਕੇਂਦਰ ਵੱਲੋਂ ਜਾਰੀ ਪੱਤਰ ਵੀ ਸਾਂਝਾ ਕੀਤਾ ਗਿਆ ਹੈ। CM ਮਾਨ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਮੰਨਦੇ ਅਤੇ ਸਤਿਕਾਰਦੇ ਹਨ ਪਰ ਕੇਂਦਰ ਸਰਕਾਰ ਦੀਆਂ ਮੰਗਾਂ ਅਨੁਸਾਰ ਮੰਗੇ ਗਏ ਦਸਤਾਵੇਜ਼ ਜ਼ਰੂਰੀ ਹਨ।

Leave a Reply

Your email address will not be published. Required fields are marked *