ਹੁਣ ਯੂਜ਼ਰਸ ਘਰ ਬੈਠੇ ਉਮੀਦਵਾਰਾਂ ਦੀ ਪਿਛੋਕੜ ਜਾਣਕਾਰੀ ਪ੍ਰਾਪਤ ਕਰ ਸਕਦੇ, ਚੋਣ ਕਮਿਸ਼ਨ ਨੇ ਲਾਂਚ ਕੀਤੀ KYC ਐਪ

ਚੋਣ ਕਮਿਸ਼ਨ ਨੇ ਹਾਲ ਹੀ ‘ਚ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ ਅਤੇ ਪਹਿਲੇ ਪੜਾਅ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਵੋਟਰ ਆਪਣੇ ਮੋਬਾਈਲ ਫੋਨ ‘ਤੇ KYC ਐਪ ਦੇ ਨਵੇਂ ਸੰਸਕਰਣ ਰਾਹੀਂ ਉਮੀਦਵਾਰਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜ਼ਿਕਰਯੋਗ, ਮੁੱਖ ਚੋਣ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਅਤੇ KYC ਐਪ ਨੂੰ ਵੀ ਅਪਡੇਟ ਕੀਤਾ ਹੈ।

ਇਹ ਐਪ ਵੋਟਰਾਂ ਨੂੰ ਉਨ੍ਹਾਂ ਦੇ ਖੇਤਰ ‘ਚ ਉਮੀਦਵਾਰਾਂ ਦੇ ਪਿਛੋਕੜ ਬਾਰੇ ਜਾਣਕਾਰੀ ਪ੍ਰਾਪਤ ਕਰਨ ਦੀ ਆਗਿਆ ਦਿੰਦੀ ਹੈ, ਜਿਸ ‘ਚ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ ਅਪਰਾਧਿਕ ਕੇਸ ਵੀ ਸ਼ਾਮਲ ਹਨ। ਚੋਣ ਕਮਿਸ਼ਨ ਦੁਆਰਾ ਬਣਾਈ ਗਈ KYC ਐਪ, Android ਅਤੇ IOS ਯੂਜ਼ਰਸ ਲਈ ਉਪਲਬਧ ਹੈ, ਇਸਦਾ ਉਦੇਸ਼ ਚੋਣਾਂ ‘ਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਵਧਾਉਣਾ ਹੈ।

ਇਸ ਤੋਂ ਇਲਾਵਾ ਇਸ ਐਪ ਦੀ ਵਰਤੋਂ ਕਰਕੇ, ਵੋਟਰ ਆਪਣੀ ਪਸੰਦ ਬਾਰੇ ਸੂਝਵਾਨ ਫੈਸਲੇ ਲੈ ਸਕਦੇ ਹਨ। ਇਸ ਐਪ ‘ਚ ਇੱਕ ਵਿਲੱਖਣ ਵਿਸ਼ੇਸ਼ਤਾ ਹੈ ਜੋ ਯੂਜ਼ਰਸ ਨੂੰ ਕਿਸੇ ਉਮੀਦਵਾਰ ਦੀ ਜਾਇਦਾਦ ਅਤੇ ਦੌਲਤ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜੇਕਰ ਕੋਈ ਰਾਜਨੀਤਿਕ ਪਾਰਟੀ ਅਪਰਾਧਿਕ ਅਤੀਤ ਵਾਲੇ ਉਮੀਦਵਾਰ ਨੂੰ ਨਾਮਜ਼ਦ ਕਰਦੀ ਹੈ, ਤਾਂ ਉਹਨਾਂ ਨੂੰ ਆਪਣੇ ਫੈਸਲੇ ਲਈ ਜਾਇਜ਼ ਠਹਿਰਾਉਣਾ ਚਾਹੀਦਾ ਹੈ।

Leave a Reply

Your email address will not be published. Required fields are marked *