ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਆਤਿਸ਼ੀ ਨੇ (ਟਵਿੱਟਰ) ਐਕਸ ‘ਤੇ ਪੋਸਟ ਪਾ ਕੇ ਲਿਖਿਆ ਹੈ ਕਿ ਦੇਸ਼ ਦੀ ਰਾਜਧਾਨੀ ‘ਚ ਪਹਿਲੀ ਵਾਰ ਕਿਸੇ ਮੌਜੂਦਾ CM ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। CM ਕੇਜਰੀਵਾਲ ਕੋਲ Z+ ਸੁਰੱਖਿਆ ਕਵਰ ਹੈ ਪਰ ਹੁਣ ਉਹ ਕੇਂਦਰ ਸਰਕਾਰ ਦੀ ਈਡੀ ਦੀ ਹਿਰਾਸਤ ਵਿੱਚ ਹੈ। ਅਸੀਂ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਬੇਹੱਦ ਚਿੰਤਤ ਹਾਂ।
ਇਸ ਦੇ ਨਾਲ ਹੀ ਆਤਿਸ਼ੀ ਨੇ ਦਿੱਲੀ ਦੇ CM ਦੀ ਗ੍ਰਿਫਤਾਰੀ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਅਸੀਂ ED ਦੁਆਰਾ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਸੁਪਰੀਮ ਕੋਰਟ ਤੋਂ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। ਆਤਿਸ਼ੀ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਨੂੰ ਦਬਾਉਣ ਅਤੇ ਆਉਣ ਵਾਲੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ
ਇਸ ਤੋਂ ਇਲਾਵਾ ਉਹ ਪ੍ਰਧਾਨ ਮੰਤਰੀ ਮੋਦੀ ਤੋਂ ਜਵਾਬ ਮੰਗਦੀ ਹੈ ਅਤੇ ਕਹਿੰਦੀ ਹੈ ਕਿ ਇਹ BJP ਦੀ ਚਾਲ ਹੈ। ਇਸ ਮਾਮਲੇ ਵਿੱਚ ਅਜੇ ਤੱਕ ਕੋਈ ਸਬੂਤ ਨਹੀਂ ਮਿਲਿਆ ਹੈ। ਪ੍ਰਧਾਨ ਮੰਤਰੀ ਮੋਦੀ CM ਅਰਵਿੰਦ ਕੇਜਰੀਵਾਲ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੇ ਹਨ। ਜ਼ਿਕਰਯੋਗ, ਆਮ ਆਦਮੀ ਪਾਰਟੀ ਨੂੰ ਕੁਚਲਣ ਦੇ ਯਤਨ ਕੀਤੇ ਜਾ ਰਹੇ ਹਨ।