ਉੱਤਰੀ ਭਾਰਤ ਦੇ ਮੌਸਮ ‘ਚ ਅਚਾਨਕ ਤਬਦੀਲੀ ਆ ਰਹੀ ਹੈ, ਕਈ ਰਾਜਾਂ ‘ਚ ਗਰਮੀ ਵਧ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ‘ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਇਸ ਸਮੇਂ ਸੰਘਣੇ ਬੱਦਲਾਂ ਨਾਲ ਢਕੇ ਹੋਏ ਹਨ, 22 ਅਤੇ 24 ਮਾਰਚ ਨੂੰ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ 24 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ 22 ਤੋਂ 24 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਵੀ ਹਲਕੀ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ। ਜ਼ਿਕਰਯੋਗ, 23 ਮਾਰਚ ਨੂੰ ਅਰੁਣਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਗੰਗਾ ਦੇ ਪੱਛਮੀ ਬੰਗਾਲ ‘ਚ 22 ਅਤੇ 24 ਮਾਰਚ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 22 ਤੋਂ 26 ਮਾਰਚ ਨੂੰ ਉੱਤਰ ਪੂਰਬੀ ਅਤੇ ਪੂਰਬੀ ਭਾਰਤੀ ਰਾਜਾਂ ਜਿਵੇਂ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਵਰਗੇ , ਤ੍ਰਿਪੁਰਾ, ਉਪ-ਹਿਮਾਲਿਆ ਪੱਛਮੀ ਬੰਗਾਲ, ਅਤੇ ਸਿੱਕਮ ‘ਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਉਮੀਦ ਕੀਤੀ ਜਾ ਸਕਦੀ ਹੈ।