ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਲਈ ਪਛਾਣ ਦੇ ਪ੍ਰਮਾਣਿਕ ਫਾਰਮਾਂ ਵਜੋਂ 12 ਵਾਧੂ ਦਸਤਾਵੇਜ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਦਸਤਾਵੇਜ਼ 1 ਜੂਨ, 2024 ਨੂੰ ਵੋਟ ਪਾਉਣ ਵੇਲੇ ਫੋਟੋ ਪਛਾਣ ਪੱਤਰ ਦੀ ਥਾਂ ‘ਤੇ ਵਰਤੇ ਜਾ ਸਕਦੇ ਹਨ। ਜਿਹੜੇ ਵੋਟਰ ਫੋਟੋ ਆਈਡੀ ਪ੍ਰਦਾਨ ਕਰਨ ਵਿੱਚ ਅਸਮਰੱਥ ਹਨ, ਉਹ ਪੋਲਿੰਗ ਸਟੇਸ਼ਨ ‘ਤੇ ਆਪਣੀ ਪਛਾਣ ਸਾਬਤ ਕਰਨ ਲਈ ਇਹਨਾਂ ਵਿੱਚੋਂ ਕਿਸੇ ਵੀ ਵਿਕਲਪਕ ਦਸਤਾਵੇਜ਼ ਦੀ ਵਰਤੋਂ ਕਰ ਸਕਦੇ ਹਨ।
ਇਸ ਦੌਰਾਨ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੋਣ ਫੋਟੋ ID ਕਾਰਡ ਤੋਂ ਬਿਨਾਂ ਵੋਟਰ ਪਛਾਣ ਦੇ ਵਿਕਲਪਕ ਫਾਰਮ ਜਿਵੇਂ ਕਿ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕ ਪਾਸਬੁੱਕਾਂ ਅਤੇ ਹੋਰ ਸਰਕਾਰੀ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ‘ਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਚੋਣ ਕਮਿਸ਼ਨ ਵੱਲੋਂ 70 ਫੀਸਦੀ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵੋਟਰਾਂ ਦੀ ਸਰਗਰਮ ਭਾਗੀਦਾਰੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।