ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਿਆਸੀ ਜਗਤ ਵਿੱਚ ਖਲਬਲੀ ਮੱਚ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਮੈਂਬਰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਰਗੀਆਂ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਕੇਜਰੀਵਾਲ ਨੂੰ ਸਮਰਥਨ ਦੇਣ ਲਈ ਦਿੱਲੀ ਪੁੱਜੇ ਅਤੇ ਉੱਥੇ ਵਿਰੋਧ ਪ੍ਰਦਰਸ਼ਨ ਕਰ ਰਹੇ ਸੀ।
ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਹਰਜੋਤ ਬੈਂਸ ਅਤੇ ਮੰਤਰੀ ਡਾ: ਬਲਬੀਰ ਸਿੰਘ ਨੂੰ ਰੋਕ ਕੇ ਹਿਰਾਸਤ ‘ਚ ਲੈ ਲਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣ ਅਤੇ ਆਪਣਾ ਸਮਰਥਨ ਦਿਖਾਉਣ ਲਈ ਦਿੱਲੀ ਜਾ ਰਹੇ ਹਨ। ਜ਼ਿਕਰਯੋਗ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਵਿੱਚ ਹਰ ਕੋਈ ਕੇਜਰੀਵਾਲ ਦਾ ਪੂਰਾ ਸਮਰਥਨ ਕਰ ਰਿਹਾ ਹੈ।