ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 28 ਮਾਰਚ ਤੱਕ ED ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਈਡੀ ਵੱਲੋਂ 10 ਦਿਨ ਦਾ ਰਿਮਾਂਡ ਮੰਗਣ ਦੇ ਬਾਵਜੂਦ ਅਦਾਲਤ ਨੇ 6 ਦਿਨ ਦਾ ਰਿਮਾਂਡ ਦੇ ਦਿੱਤਾ। ਜ਼ਿਕਰਯੋਗ, ਇਸ ਵਾਰ ਦਿੱਲੀ ਦੇ CM ਕੇਜਰੀਵਾਲ ਹੋਲੀ ਈਡੀ ਦੇ ਰਿਮਾਂਡ ਰੂਮ ਵਿੱਚ ਹੀ ਮਨਾਉਣਗੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਦੀ ਨੁਮਾਇੰਦਗੀ ਕਰ ਰਹੇ ਤਿੰਨ ਵਕੀਲ ਅਭਿਸ਼ੇਕ ਮਨੂ ਸਿੰਘਵੀ, ਵਿਕਰਮ ਚੌਧਰੀ ਅਤੇ ਰਮੇਸ਼ ਗੁਪਤਾ ਨੇ ਨਜ਼ਰਬੰਦੀ ਦਾ ਵਿਰੋਧ ਕੀਤਾ। ਈਡੀ ਨੇ ਅਦਾਲਤ ਵਿੱਚ ਕਿਹਾ ਕਿ ਮਨੀ ਟ੍ਰੇਲ ਨੂੰ ਲੁਕਾਉਣ ਲਈ ਇਲੈਕਟ੍ਰਾਨਿਕ ਸਬੂਤ ਨਸ਼ਟ ਕੀਤੇ ਗਏ ਸਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਲਈ ਵਿੱਤ ਪੋਸ਼ਣ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।