ਬਰਨਾਲਾ ਵਿੱਚ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਗਾਇਕ ਜੈਜ਼ੀ ਬੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹ ਉਸ ਦੇ ਗੀਤ ‘ਮੜਕ ਸ਼ੌਕੀਨਾਂ ਦੀ ਤੂੰ ਵੀ ਜਾਣਦੀ ਭੇਡੇ’ ਦਾ ਵਿਰੋਧ ਕਰ ਰਹੇ ਹਨ, ਪ੍ਦਰਸ਼ਨਕਾਰੀਆਂ ਨੇ ਇਸ ਗੀਤ ਨੂੰ ਲੈ ਕੇ ਦਾਅਵਾ ਕੀਤਾ ਹੈ ਕਿ ਇਸ ‘ਚ ਔਰਤਾਂ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਬੇਹੱਦ ਹੀ ਨਿੰਦਣਯੋਗ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ੈਜੀ ਬੀ ਨੇ ਇਸ ਗੀਤ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਬਦਨਾਮ ਕੀਤਾ ਹੈ। ਜ਼ਿਕਰਯੋਗ, ਸੰਗਠਨ ਨੇ ਇਸ ਗੀਤ ‘ਤੇ ਪਾਬੰਦੀ ਲਗਾਉਣ ਲਈ ਕਾਨੂੰਨੀ ਨੋਟਿਸ ਭੇਜਣ ਦੀ ਯੋਜਨਾ ਬਣਾਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਦੀ ਰਿਪੋਰਟ ਰਾਸ਼ਟਰੀ ਅਤੇ ਰਾਜ ਮਹਿਲਾ ਕਮਿਸ਼ਨ ਨੂੰ ਦਿੱਤੀ ਹੈ। ਉਹ ਪੰਜਾਬ ਸਰਕਾਰ ਤੋਂ ਤੁਰੰਤ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ ਪਰ ਜੈਜ਼ੀ ਬੀ ਨੇ ਅਜੇ ਤੱਕ ਇਨ੍ਹਾਂ ਦੋਸ਼ਾਂ ਦਾ ਜਵਾਬ ਨਹੀਂ ਦਿੱਤਾ ਹੈ।