ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ 2024-25 ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 5ਵੀਂ, 8ਵੀਂ ਅਤੇ 12ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਪੰਜਾਬ ਭਰ ਦੇ ਸਰਕਾਰੀ, ਏਡਿਡ, ਐਫੀਲੇਟਿਡ ਅਤੇ ਐਸੋਸੀਏਟਿਡ ਸਕੂਲਾਂ ਲਈ ਆਖ਼ਰੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਨੇ ਦਾਖਲਾ ਲਈ 31 ਜੁਲਾਈ ਦੀ ਸਮਾਂ ਸੀਮਾ ਤੈਅ ਕੀਤੀ ਹੈ।
ਇਸ ਦੇ ਨਾਲ ਹੀ ਸਿੱਖਿਆ ਬੋਰਡ ਨੇ ਸਕੂਲਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਹ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ ਨਤੀਜੇ ਭੁਗਤਣੇ ਪੈਣਗੇ। ਜ਼ਿਕਰਯੋਗ, ਇਸ ‘ਚ ਇਹ ਯਕੀਨੀ ਬਣਾਉਣਾ ਵੀ ਸ਼ਾਮਲ ਹੈ ਕਿ ਦਾਖਲੇ ਤੋਂ ਪਹਿਲਾਂ ਵਿਦਿਆਰਥੀਆਂ ਦੀ ਘੱਟੋ-ਘੱਟ ਹਾਜ਼ਰੀ 75 ਪ੍ਰਤੀਸ਼ਤ ਹੋਵੇ। ਇਸ ਦੀ ਜ਼ਿੰਮੇਵਾਰੀ ਸਕੂਲ ਹੈੱਡ ਦੀ ਹੋਵੇਗੀ। ਬੋਰਡ ਸਾਲਾਨਾ ਇਨ੍ਹਾਂ ਤਿੰਨਾਂ ਕਲਾਸਾਂ ਵਿੱਚ ਲਗਭਗ 8 ਲੱਖ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਆਯੋਜਿਤ ਕਰਨ ਲਈ ਜ਼ਿੰਮੇਵਾਰ ਹੈ।