ਮੌਸਮ ਵਿਭਾਗ ਵੱਲੋਂ 28 ਤੋਂ 30 ਮਾਰਚ ਤੱਕ ਪੰਜਾਬ ਅਤੇ ਹਰਿਆਣਾ ‘ਚ ਬੱਦਲਵਾਈ ਰਹਿਣ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ‘ਚ ਆਈ ਇਸ ਅਚਾਨਕ ਤਬਦੀਲੀ ਨਾਲ ਭਾਵੇਂ ਗਰਮੀ ਤੋਂ ਰਾਹਤ ਮਿਲ ਜਾਵੇ ਪਰ ਇਸ ਨੇ ਪੰਜਾਬ ਦੇ ਕਿਸਾਨਾਂ ਲਈ ਚਿੰਤਾ ਪੈਦਾ ਕਰ ਦਿੱਤੀ ਹੈ।
ਮੌਸਮ ਵਿਭਾਗ ਨੇ ਸੂਬੇ ’ਚ ਯੈਲੋ ਅਲਰਟ ਜਾਰੀ ਕੀਤਾ ਹੈ, ਖਾਸ ਕਰਕੇ ਕਣਕ ਦੀ ਵਾਢੀ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਨੇ ਆਉਣ ਵਾਲੇ ਮੌਸਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 28 ਅਤੇ 29 ਮਾਰਚ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।