ਪੰਜਾਬ ਵਿਜੀਲੈਂਸ ਬਿਊਰੋ ਨੇ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਗ੍ਰਿਫਤਾਰੀ ਪਿੰਡ ਫਤਿਹਪੁਰ ਦੇ ਵਸਨੀਕ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ, ਜਿਸ ਨੇ ਦੋਸ਼ ਲਾਇਆ ਸੀ ਕਿ ਸਬ-ਇੰਸਪੈਕਟਰ ਗੁਰਜੀਤ ਸਿੰਘ ਨੇ 40 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਸੀ।
ਜ਼ਿਕਰਯੋਗ, ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲ਼ੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਿਹਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਦੂਜੀ ਕਿਸ਼ਤ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।