ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਹਿਰਾਸਤ ਅੱਜ ਖਤਮ ਹੋਣ ਵਾਲੀ ਹੈ। ED ਨੇ ਸੱਤ ਦਿਨ ਦੇ ਵਾਧੇ ਦੀ ਬੇਨਤੀ ਕੀਤੀ ਹੈ ਅਤੇ ਰੌਜ਼ ਐਵੇਨਿਊ ਅਦਾਲਤ ਨੇ ਦਲੀਲਾਂ ਸੁਣ ਲਈਆਂ ਹਨ ਅਤੇ ਜਲਦੀ ਹੀ ਆਪਣਾ ਫੈਸਲਾ ਸੁਣਾਏਗੀ।
ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਨੇ ਅਦਾਲਤ ਵਿੱਚ ਨਿੱਜੀ ਤੌਰ ‘ਤੇ ਆਪਣਾ ਬਚਾਅ ਕਰਦਿਆਂ ਦਲੀਲ ਦਿੱਤੀ ਕਿ ਕੇਸ ਨਾਲ ਸਬੰਧਤ ਚਾਰ ਬਿਆਨਾਂ ਵਿੱਚ ਉਸ ਦਾ ਜ਼ਿਕਰ ਕੀਤਾ ਗਿਆ ਸੀ ਅਤੇ ਉਨ੍ਹਾਂ ਵਿੱਚੋਂ ਸਿਰਫ਼ ਇੱਕ ਬਿਆਨ ਹੀ ਉਸ ਵਿਰੁੱਧ ਸਬੂਤ ਵਜੋਂ ਪੇਸ਼ ਕੀਤਾ ਗਿਆ ਸੀ।
ਕੇਜਰੀਵਾਲ ਨੇ ਕਿਹਾ ਕਿ ਕੀ CM ਨੂੰ ਗ੍ਰਿਫਤਾਰ ਕਰਨ ਲਈ ਇਹ 4 ਬਿਆਨ ਕਾਫੀ ਹਨ? ਇਸ ਦੇ ਜਵਾਬ ‘ਚ, ED ਨੇ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। ਜ਼ਿਕਰਯੋਗ, ਅਦਾਲਤ ‘ਚ ਪੇਸ਼ੀ ਲਈ ਜਾਂਦੇ ਸਮੇਂ ਉਨ੍ਹਾਂ ਨੂੰ ਪੁੱਛਿਆ ਕਿ LG ਨੇ ਕਿਹਾ ਸੀ ਕਿ ਸਰਕਾਰ ਜੇਲ੍ਹ ਤੋਂ ਨਹੀਂ ਚੱਲੇਗੀ। ਕੇਜਰੀਵਾਲ ਨੇ ਇਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਅਤੇ ਕਿਹਾ ਕਿ ਜਨਤਾ ਇਸ ‘ਤੇ ਪ੍ਰਤੀਕਿਰਿਆ ਦੇਵੇਗੀ।