ਬੀਤੀ ਰਾਤ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਅਤੇ ਮੀਂਹ ਪੈਣ ਤੋਂ ਬਾਅਦ ਪੰਜਾਬ ‘ਚ ਮੌਸਮ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਜਾਰੀ ਯੈਲੋ-ਆਰੇਂਜ ਅਲਰਟ ਦੇ ਨਾਲ ਕੱਲ੍ਹ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮਾਨਸਾ ਅਤੇ ਸੰਗਰੂਰ ਯੈਲੋ ਅਲਰਟ ‘ਤੇ ਹਨ, ਜਦਕਿ ਬਾਕੀ ਜ਼ਿਲ੍ਹੇ ਆਰੇਂਜ ਅਲਰਟ ‘ਤੇ ਹਨ। ਪੱਛਮੀ ਗੜਬੜੀ ਕਾਰਨ ਮੌਸਮ ‘ਚ ਬਦਲਾਅ ਆਇਆ ਹੈ, ਜਿਸ ‘ਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਅਤੇ ਗੜੇਮਾਰੀ ਵੀ ਸ਼ਾਮਲ ਹੈ।
ਇਸ ਦੇ ਨਾਲ ਹੀ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੰਦੇ ਹੋਏ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਗੜੇਮਾਰੀ, ਬਿਜਲੀ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਦਿੱਤੀ ਹੈ। ਪੰਜਾਬ ‘ਚ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਨਾਲੋਂ 2.6 ਡਿਗਰੀ ਵੱਧ ਹੈ, ਜ਼ਿਕਰਯੋਗ ਪਟਿਆਲਾ ‘ਚ ਸਭ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਵਿਭਾਗ ਨੇ ਤਹਿਸੀਲ ਪੱਧਰ ‘ਤੇ ਅਲਰਟ ਜਾਰੀ ਕੀਤਾ ਹੈ ਅਤੇ ਕਿਸਾਨਾਂ ਨੂੰ ਆਪਣੀ ਵਾਢੀ ਕੀਤੀ ਫਸਲ ਨੂੰ ਸੁਰੱਖਿਅਤ ਰੱਖਣ ਦੀ ਸਲਾਹ ਦਿੱਤੀ ਹੈ। ਕੁਝ ਖੇਤਰਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਹਿੱਸਿਆਂ ਵਿੱਚ ਮੌਸਮ ਸਾਫ਼ ਰਹੇਗਾ। ਕਈ ਥਾਵਾਂ ‘ਤੇ ਤੂਫਾਨ ਆਉਣ ਦੀ ਸੰਭਾਵਨਾ ਹੈ, ਕੁਝ ਖੇਤਰਾਂ ‘ਚ ਹਵਾ ਦੀ ਰਫਤਾਰ 60-70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।