ਭਾਰਤੀ ਜਨਤਾ ਪਾਰਟੀ (BJP) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਹੋਰਨਾਂ ਉਮੀਦਵਾਰਾਂ ‘ਚ ਗੁਰਦਾਸਪੁਰ ਲਈ ਦਿਨੇਸ਼ ਸਿੰਘ ‘ਬਾਬੂ’, ਕਟਕ ਲਈ ਭਰਥਰੀ ਮਹਿਤਾਬ, ਲੁਧਿਆਣਾ ਲਈ ਰਵਨੀਤ ਸਿੰਘ ਬਿੱਟੂ ਅਤੇ ਜਲੰਧਰ ਲਈ ਸੁਸ਼ੀਲ ਰਿੰਕੂ ਸ਼ਾਮਲ ਹਨ।
ਇਸ ਦੇ ਨਾਲ ਹੀ ਹੰਸਰਾਜ ਹੰਸ, ਜੋ ਪਹਿਲਾਂ ਉੱਤਰ ਪੱਛਮੀ ਦਿੱਲੀ ਤੋਂ ਸੰਸਦ ਮੈਂਬਰ ਸਨ, ਹੁਣ ਪੰਜਾਬ ਦੇ ਫਰੀਦਕੋਟ ਤੋਂ ਚੋਣ ਲੜਨਗੇ। ਇਸੇ ਤਰ੍ਹਾਂ ਪ੍ਰਨੀਤ ਕੌਰ ਨੂੰ ਪਟਿਆਲਾ ਤੋਂ ਦਿੱਤਾ ਗਿਆ। ਪਰਨੀਤ ਕੌਰ ਵੀ ਹਾਲ ਹੀ ‘ਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਈ ਸੀ। ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ ਕਿਉਂਕਿ ਉਨ੍ਹਾਂ ਨੇ ਚੋਣ ਨਾ ਲੜਨ ਦੀ ਇੱਛਾ ਜਤਾਈ ਸੀ।
ਇਸ ਤੋਂ ਇਲਾਵਾ ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਯੋਗੇਂਦਰ ਚੰਦੌਲੀਆ ਨੂੰ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਰਾਜ ਦੀ ਜਾਜਪੁਰ ਲੋਕ ਸਭਾ ਸੀਟ ਤੋਂ ਰਬਿੰਦਰ ਨਰਾਇਣ ਬੇਹਰਾ ਅਤੇ ਕੰਧਮਾਲ ਤੋਂ ਸੁਕਾਂਤ ਕੁਮਾਰ ਪਾਣਿਗ੍ਰਹੀ ਨੂੰ ਟਿਕਟ ਦਿੱਤੀ ਗਈ ਹੈ। ਜ਼ਿਕਰਯੋਗ, ਪਾਰਟੀ ਨੇ ਕੁੱਲ 9 ਉਮੀਦਵਾਰਾਂ ਦਾ ਐਲਾਨ ਕੀਤਾ ਹੈ।