8 ਅਪ੍ਰੈਲ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਕੈਦ ਅੰਮ੍ਰਿਤਪਾਲ ਤੇ ਸਾਥੀਆਂ ਦੀ ਰਿਹਾਈ ਲਈ ਕੀਤਾ ਜਾਵੇਗਾ ਚੇਤਨਾ ਮਾਰਚ

ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਕੈਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੇ ਪਰਿਵਾਰਾਂ ਨੇ ਐਲਾਨ ਕੀਤਾ ਹੈ ਕਿ ਉਹ 8 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੱਕ ਇੱਕ ਜਾਗਰੂਕਤਾ ਮਾਰਚ ਕਰਨਗੇ। ਇਸ ਮਾਰਚ ਦਾ ਉਦੇਸ਼ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਹਾਲਾਤਾਂ ਤੋਂ ਜਾਣੂ ਕਰਵਾਉਣਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਗੱਲਬਾਤ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਅਤੇ SGPC ਮੈਂਬਰ ਪੰਥਕ ਵਕੀਲ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਉਨ੍ਹਾਂ ਨੇ ਜਥੇਦਾਰ ਨਾਲ ਮੁਲਾਕਾਤ ਕਰਕੇ ਜੇਲ੍ਹਾਂ ‘ਚ ਬੰਦ ਸਿੱਖਾਂ ਦੇ ਮੁੱਦੇ ’ਤੇ ਗੱਲਬਾਤ ਕੀਤੀ ਸੀ।

ਐਡਵੋਕੇਟ ਸਿਆਲਕਾ ਨੇ ਦਲੀਲ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਲਗਾਇਆ ਗਿਆ NSA ਪਰਿਵਾਰ ਨੇ ਪੰਥਕ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਸਿੱਖਾਂ ਨੂੰ ਪੰਜਾਬ ਤਬਦੀਲ ਨਹੀਂ ਹੋਣ ਦਿੱਤਾ ਤਾਂ ਉਹ ਲੋਕਾਂ ਨੂੰ ਜਾਗਰੂਕ ਕਰਨ ਲਈ ਮਾਰਚ ਕਰਨਗੇ। ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਕਮੇਟੀ ਨੂੰ ਮਿਲਣ ਦਾ ਸਮਾਂ ਨਾ ਦੇ ਕੇ ਗਲਤੀ ਕੀਤੀ ਹੈ। ਅਸੀ ਬੰਦੀਆਂ ਦੀ ਰਿਹਾਈ ਲਈ ਸਰਕਾਰ ਨਾਲ ਗੱਲਬਾਤ ਕਰ ਕੇ ਰਾਹ ਕੱਢਣਾ ਸੀ। ਸਰਕਾਰ ਉਸ ਪਾਸੇ ਆਈ ਹੀ ਨਹੀਂ, ਉਲਟ NSA ਵਧਾ ਦਿੱਤਾ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਇਸ ਫੈਸਲੇ ਨੂੰ ਅਦਾਲਤ ‘ਚ ਚਣੌਤੀ ਦਿਆਂਗੇ। ਜ਼ਿਕਰਯੋਗ, ਸਮਾਗਮ ਦੌਰਾਨ ਬੀਬੀ ਬਲਵਿੰਦਰ ਕੌਰ ਨੇ ਐਲਾਨ ਕੀਤਾ ਕਿ ਜਥੇਦਾਰ ਨੇ ਸਾਨੂੰ ਵਿਸ਼ਵਾਸ ਦਿਵਾਇਆ ਹੈ ਕਿ ਅਸੀਂ ਪਰਿਵਾਰਾਂ ਦਾ ਸਮਰਥਨ ਕਰਦੇ ਹਾਂ। ਜਥੇਦਾਰ ਦੇ ਨਿਰਦੇਸ਼ਾਂ ‘ਤੇ ਚੱਲਦਿਆਂ ਖਾਲਸਾ ਸਾਜਨਾ ਪੁਰਬ ਤੋਂ ਪਹਿਲਾਂ ਜਾਗਰੂਕਤਾ ਮਾਰਚ ਕੱਢਿਆ ਜਾਵੇਗਾ। ਤਰਸੇਮ ਸਿੰਘ, ਸੁਖਚੈਨ ਸਿੰਘ, ਬੀਬੀ ਮਨਧੀਰ ਕੌਰ, ਬੀਬੀ ਸਿਮਰਜੀਤ ਕੌਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *