ਖ਼ਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ‘ਤੇ 13 ਅਪ੍ਰੈਲ ਨੂੰ ਸਾਰੇ ਸਿੱਖ ਆਪਣੇ ਘਰਾਂ ‘ਤੇ ਖਾਲਸਾਈ ਨਿਸ਼ਾਨ ਝੁਲਾਣ

ਅੱਜ ਪੰਜ ਅਹਿਮ ਸਿੱਖ ਆਗੂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਕਰਕੇ ਕੁਝ ਅਹਿਮ ਫੈਸਲੇ ਲਏ।

ਇਸਦੇ ਨਾਲ ਹੀ ਉਨ੍ਹਾਂ ਫੈਸਲਾ ਕੀਤਾ ਕਿ ਖ਼ਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ‘ਤੇ ਮਿਤੀ 13 ਅਪ੍ਰੈਲ 2024 ਨੂੰ ਸਾਰੇ ਸਿੱਖਾਂ ਨੂੰ ਆਪਣੇ ਸਿੱਖ ਹੋਣ ਦਾ ਮਾਣ ਦਰਸਾਉਣ ਲਈ ਆਪਣੇ ਘਰਾਂ ‘ਤੇ ਖਾਲਸਾਈ ਨਿਸ਼ਾਨ ਝੂਲਾਣ। ਉਨ੍ਹਾਂ ਇਹ ਵੀ ਫੈਸਲਾ ਕੀਤਾ ਕਿ ਉਸ ਦਿਨ ਸਮੂਹ ਸਿੱਖ ਕੈਦੀਆਂ ਦੀ ਰਿਹਾਈ ਅਤੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਪੰਜ ਮਿੰਟ ਗੁਰਮੰਤਰ ਅਤੇ ਮੂਲਮੰਤਰ ਦਾ ਜਾਪ ਕਰਕੇ ਅਰਦਾਸ ਕਰੇ।

ਇਸ ਤੋਂ ਇਲਾਵਾ, 6 ਜੂਨ, 2024 ਨੂੰ, ਕੌਮ 1984 ‘ਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦੀ ਯਾਦ ਮਨਾਏਗੀ। ਨੌਜਵਾਨ ਪੀੜ੍ਹੀ ਨੂੰ ਸਿੱਖਾਂ ਦੀਆਂ ਕੁਰਬਾਨੀਆਂ ਬਾਰੇ ਯਾਦ ਰੱਖਣਾ ਅਤੇ ਸਿੱਖਿਅਤ ਕਰਨਾ ਜ਼ਰੂਰੀ ਹੈ। ਬਦਕਿਸਮਤੀ ਨਾਲ 7 ਅਪ੍ਰੈਲ 2024 ਨੂੰ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਅਤੇ ਕੁਝ ਹੋਰ ਸਿੱਖਾਂ ਨੂੰ ਪੰਜਾਬ ਸਰਕਾਰ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ, ਜੋ ਕਿ ਬਹੁਤ ਦੁਖਦਾਈ ਘਟਨਾ ਹੈ।

Leave a Reply

Your email address will not be published. Required fields are marked *