ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅੰਡਾਨੀ ਨੇ ਹਿੰਡਨਬਰਗ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਗੌਤਮ ਅੰਡਾਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਤਾ ਚੱਲਦਾ ਹੈ ਕਿ ਸੱਚਾਈ ਦੀ ਜਿੱਤ ਹੋਈ ਹੈ।
ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ ਜੋ ਮੇਰੇ ਨਾਲ ਖੜ੍ਹੇ ਰਹੇ। ਅਡਾਨੀ ਨੇ ਇਹ ਵੀ ਲਿਖਿਆ ਕਿ ਭਾਰਤ ਦੀ ਵਿਕਾਸ ਗਾਥਾ ’ਚ ਸਾਡਾ ਨਿਮਰ ਯੋਗਦਾਨ ਜਾਰੀ ਰਹੇਗਾ, ਜੈ ਹਿੰਦ।