ਤਿਹਾੜ ਜੇਲ੍ਹ ‘ਚ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜ ਗਈ ਹੈ, ਉਨ੍ਹਾਂ ਦੇ ਬਲੱਡ ਸ਼ੂਗਰ ਦਾ ਪੱਧਰ 70-100 ਦੇ ਆਮ ਰੇਂਜ ਤੋਂ ਵੱਧ ਕੇ 160 ਹੋ ਗਿਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਦੱਸਿਆ ਹੈ ਕਿ ਕੇਜਰੀਵਾਲ ਦਾ ਭਾਰ ਘੱਟ ਗਿਆ ਹੈ ਅਤੇ ਉਨ੍ਹਾਂ ਨੂੰ ਸ਼ੂਗਰ ਦੀ ਸਮੱਸਿਆ ਹੈ, ਇਸ ਲਈ ਜੇਲ੍ਹ ਦੇ ਡਾਕਟਰ ਉਨ੍ਹਾਂ ਦੀ ਸਿਹਤ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਨਿਯਮਤ ਜਾਂਚ ਕਰ ਰਹੇ ਹਨ।
ਇਸ ਤੋਂ ਇਲਾਵਾ CM ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੋਮਵਾਰ ਯਾਨੀ 1 ਅਪ੍ਰੈਲ ਨੂੰ ਉਨ੍ਹਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਰੌਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਇਸ ਸਮੇਂ ਉਹ ਤਿਹਾੜ ਜੇਲ੍ਹ ‘ਚ ਨਿਆਂਇਕ ਹਿਰਾਸਤ ‘ਚ ਹਨ, ਉਹ ਤਿਹਾੜ ਜੇਲ੍ਹ ਦੀ ਬੈਰਕ ਨੰਬਰ 2 ‘ਚ ਹੈ।