ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ‘ਚ ਸ਼ਰਾਬ ਦੀਆਂ ਦੁਕਾਨਾਂ 3 ਦਿਨਾਂ ਲਈ ਬੰਦ ਰਹਿਣਗੀਆਂ। ਇਹ ਫੈਸਲਾ ਰਾਜਸਥਾਨ ‘ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਵਜੋਂ ਲਿਆ ਗਿਆ ਹੈ, ਜਿਸ ਤਹਿਤ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ਨੇੜੇ 17 ਅਪ੍ਰੈਲ ਤੋਂ 19 ਅਪ੍ਰੈਲ ਤੱਕ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਅਦਾਰਿਆਂ ‘ਚ ਸ਼ਰਾਬ ਦੀ ਵਿਕਰੀ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ।
ਇਸ ਸਮੇਂ ਦੌਰਾਨ, ਪਾਲਣਾ ਨਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਫਾਜ਼ਿਲਕਾ ਦੇ ਇੱਕ ਜ਼ਿਲ੍ਹਾ ਮੈਜਿਸਟਰੇਟ ਨੇ ਵੀ ਰਾਜਸਥਾਨ ਨਾਲ ਲੱਗਦੀ ਜ਼ਿਲ੍ਹੇ ਦੀ ਸਰਹੱਦ ਦੇ ਤਿੰਨ ਕਿਲੋਮੀਟਰ ਦੇ ਘੇਰੇ ‘ਚ 4 ਜੂਨ ਤੱਕ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਪਾਬੰਦੀ ‘ਚ ਜਨਤਕ ਅਦਾਰਿਆਂ ‘ਚ ਸਾਰੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਸ਼ਾਮਲ ਹੈ। ਰਾਜਸਥਾਨ ‘ਚ 102 ਲੋਕ ਸਭਾ ਸੀਟਾਂ ਲਈ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ।