ED ਨੇ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀ 97 ਕਰੋੜ ਦੀ ਜਾਇਦਾਦ ਕੀਤੀ ਜ਼ਬਤ

ED (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਕਾਰੋਬਾਰੀ ਰਾਜ ਕੁੰਦਰਾ ਜੋ ਕਿ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ ਹੈ, ਉਸ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ, ਕੇਂਦਰੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਵੀਰਵਾਰ ਨੂੰ ਕੁੰਦਰਾ ਦੀ 97 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਹ ਕਾਰਵਾਈ ਬਿਟਕੁਆਇਨ ਘੁਟਾਲੇ ਨਾਲ ਜੁੜੇ ਇਕ ਮਾਮਲੇ ‘ਚ ਕੀਤੀ ਗਈ ਹੈ।

ਇਸ ਤੋਂ ਇਲਾਵਾ ਰਾਜ ਕੁੰਦਰਾ ਕੋਲ ਅਜੇ ਵੀ 285 ਬਿਟਕੁਆਇਨ ਹਨ ਜਿਨ੍ਹਾਂ ਦੀ ਕੀਮਤ ਇਸ ਸਮੇਂ 150 ਕਰੋੜ ਰੁਪਏ ਤੋਂ ਵੱਧ ਹੈ। ਸਾਲ 2021 ‘ਚ ਸਾਹਮਣੇ ਆਏ ਪੋਰਨੋਗ੍ਰਾਫੀ ਮਾਮਲੇ ‘ਚ ਵੀ ਕੁੰਦਰਾ ਦਾ ਨਾਂ ਸਾਹਮਣੇ ਆਇਆ ਸੀ। ਇਸ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ ਸੀ, ਹਾਲਾਂਕਿ ਬਾਅਦ ‘ਚ ਉਸ ਨੂੰ ਜ਼ਮਾਨਤ ਮਿਲ ਗਈ ਸੀ।

 

Leave a Reply

Your email address will not be published. Required fields are marked *